ਹੁਣ ਤੱਕ ਅੰਮ੍ਰਿਤਸਰ ਪੁਲਸ ਨੇ 130 ਕਿਲੋ ਹੈਰੋਇਨ ਕੀਤੀ ਬਰਾਮਦ, 800 ਦੇ ਕਰੀਬ  ਸਮੱਗਲਰ ਗ੍ਰਿਫਤਾਰ

Tuesday, Jul 01, 2025 - 03:11 PM (IST)

ਹੁਣ ਤੱਕ ਅੰਮ੍ਰਿਤਸਰ ਪੁਲਸ ਨੇ 130 ਕਿਲੋ ਹੈਰੋਇਨ ਕੀਤੀ ਬਰਾਮਦ, 800 ਦੇ ਕਰੀਬ  ਸਮੱਗਲਰ ਗ੍ਰਿਫਤਾਰ

ਜੰਡਿਆਲਾ ਗੁਰੂ(ਮਾਂਗਟ/ਸੁਰਿੰਦਰ/ਸ਼ਰਮਾ)- ਐੱਸ. ਐੱਸ. ਪੀ. ਅੰਮ੍ਰਿਤਸਰ ਮਨਿੰਦਰ ਸਿੰਘ ਨੇ ਜੰਡਿਆਲਾ ਗੁਰੂ ਵਿਖੇ ਨਸ਼ਾ ਸਮੱਗਲਰਾਂ ਖਿਲਾਫ ਵਿੱਢੀ ਮੁਹਿੰਮ ਦੀ ਅਗਵਾਈ ਕਰਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪੁਲਸ ਨੇ ਹੁਣ ਤੱਕ 130 ਕਿਲੋ ਹੈਰੋਇਨ ਵੱਖ-ਵੱਖ ਥਾਵਾਂ ਤੋਂ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ ਪ੍ਰੇਸ਼ਾਨੀਆਂ ਦੇ ਰੋੜੇ

ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਇਸ ਮੁਹਿੰਮ ਨੂੰ ਵੱਡਾ ਸਹਿਯੋਗ ਮਿਲਿਆ ਹੈ ਅਤੇ ਇਸੇ ਜਾਣਕਾਰੀ ਦੇ ਅਧਾਰ ’ਤੇ ਪੁਲਸ ਨੇ ਇੰਨੀ ਵੱਡੀ ਮਾਤਰਾ ਵਿਚ ਨਸ਼ੇ ਬਰਾਮਦ ਕਰਨ ਤੋਂ ਇਲਾਵਾ ਦੋ ਕਰੋੜ ਰੁਪਏ ਡਰੱਗ ਮਨੀ ਜ਼ਬਤ ਕੀਤੀ ਹੈ ਅਤੇ 800 ਦੇ ਕਰੀਬ ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ ਹੈ।

ਇਹ ਵੀ ਪੜ੍ਹੋਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਨਸ਼ਾ ਸਮੱਗਲਰਾਂ ਵੱਲੋਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਢਾਹਿਆ ਗਿਆ ਹੈ ਅਤੇ ਡੇਢ ਕਰੋੜ ਰੁਪਏ ਦੀਆਂ ਜਾਇਦਾਤਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੁਲਸ ਨਸ਼ਾ ਸਮੱਗਲਰਾਂ ਦੇ ਨਾਲ-ਨਾਲ ਨਸ਼ੇ ਦੇ ਰੋਗੀਆਂ ਦਾ ਇਲਾਜ ਕਰਵਾਉਣ ਲਈ ਵੀ ਕੰਮ ਕਰ ਰਹੀ ਹੈ ਅਤੇ ਦਿਹਾਤੀ ਪੁਲਸ ਨੇ ਹੁਣ ਤੱਕ 850 ਵਿਅਕਤੀਆਂ ਨੂੰ ਨਸ਼ਾ ਛਡਾਉ ਕੇਂਦਰਾਂ ਅਤੇ 300 ਵਿਅਕਤੀਆਂ ਨੂੰ ਓਟ ਕੇਂਦਰਾਂ ਵਿਚ ਭੇਜਣ ਵਿਚ ਕਾਮਯਾਬੀ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਅੱਜ ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਮੁਹੱਲੇ ਵਿਚ ਵੀ ਇਸੇ ਮੁਹਿੰਮ ਤਹਿਤ ਸਵੇਰ ਦਾ ਤਲਾਸ਼ੀ ਅਭਿਆਨ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News