ਅੰਮ੍ਰਿਤਸਰ ਪੁਲਸ ਵੱਲੋਂ ਗੈਰਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ, ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜੇ ਤਾਰ
Sunday, Mar 29, 2026 - 03:27 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਗੈਰਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਨੂੰ ਬਰਾਮਦ ਕੀਤਾ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੇ ਬਿਆਨ ਮੁਤਾਬਕ ਨਾਕਾਬੰਦੀ ਦੌਰਾਨ ਪੁਲਸ ਨੇ ਦੋ 9 ਐਮਐਮ ਸਬ-ਮਸ਼ੀਨ ਗਨ ਅਤੇ ਇੱਕ ਖਾਲੀ ਮੈਗਜ਼ੀਨ ਕਬਜ਼ੇ ਵਿੱਚ ਲਏ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਮਾਮਲੇ ਦੇ ਤਾਰ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਜੁੜੇ ਹੋਏ ਹਨ। ਜਾਣਕਾਰੀ ਅਨੁਸਾਰ ਇਹ ਹਥਿਆਰਾਂ ਦੀ ਖੇਪ ਪੰਜਾਬ ਵਿੱਚ ਅਪਰਾਧਿਕ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਲਈ ਵਰਤੀ ਜਾਣੀ ਸੀ, ਜਿਸ ਨਾਲ ਵੱਡੇ ਖ਼ਤਰੇ ਦੀ ਸੰਭਾਵਨਾ ਸੀ।
ਇਹ ਵੀ ਪੜ੍ਹੋ- ਲਾਲਜੀਤ ਭੁੱਲਰ ਅੰਮ੍ਰਿਤਸਰ ਅਦਾਲਤ 'ਚ ਪੇਸ਼
ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿੱਚ ਆਰਮਜ਼ ਐਕਟ ਦੇ ਤਹਿਤ ਐਫ਼.ਆਈ.ਆਰ ਦਰਜ ਕਰ ਲਈ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮਾਂ ਦੀ ਪਛਾਣ ਕਰਕੇ ਪੂਰੇ ਨੈੱਟਵਰਕ ਨੂੰ ਤੋੜਨ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ ਦੇ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
