ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

Thursday, Jul 30, 2026 - 11:07 AM (IST)

ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ/ਜਲੰਧਰ (ਜਸ਼ਨ, ਧਵਨ)- ਪੰਜਾਬ ਪੁਲਸ ਵੱਲੋਂ ਨਸ਼ਾ ਸਮੱਗਲਰਾਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਾਲ 2026 ਦੇ ਪਹਿਲੇ 7 ਮਹੀਨਿਆਂ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜਨਵਰੀ ਤੋਂ ਹੁਣ ਤੱਕ ਪੁਲਸ ਨੇ 111.559 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਦਿਆਂ ਐੱਨ. ਡੀ. ਪੀ. ਐੱਸ. ਐਕਟ ਤਹਿਤ 1,137 ਮਾਮਲੇ ਦਰਜ ਕੀਤੇ ਹਨ ਅਤੇ ਵੱਖ-ਵੱਖ ਕਾਰਵਾਈਆਂ ਦੌਰਾਨ 2 ਹਜ਼ਾਰ ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਕਈ ਅੰਤਰਰਾਸ਼ਟਰੀ ਡਰੱਗ ਨੈੱਟਵਰਕਾਂ ਦਾ ਪਰਦਾਫ਼ਾਸ਼ ਕਰ ਕੇ ਸਰਹੱਦ ਪਾਰੋਂ ਹੋਣ ਵਾਲੀ ਨਸ਼ਾ ਸਮੱਗਲਿੰਗ ਨੂੰ ਵੀ ਵੱਡਾ ਝਟਕਾ ਦਿੱਤਾ ਗਿਆ ਹੈ।

ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਨਸ਼ਾ ਮੁਕਤੀ ਅਤੇ ਮੁੜ ਵਸੇਬੇ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਹੁਣ ਤੱਕ 1,553 ਵਿਅਕਤੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ 2,443 ਵਿਅਕਤੀਆਂ ਨੂੰ ਓਪੀਓਇਡ ਅਸਿਸਟਿਡ ਟ੍ਰੀਟਮੈਂਟ ਕੇਂਦਰਾਂ ਵਿੱਚ ਭੇਜਿਆ ਗਿਆ ਹੈ। ਇਸ ਤੋਂ ਇਲਾਵਾ 281 ਵਿਅਕਤੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਦਾ ਲਾਭ ਵੀ ਦਿੱਤਾ ਗਿਆ।


author

Shivani Bassan

Content Editor

Related News