ਸ੍ਰੀ ਹਰਿਮੰਦਰ ਸਾਹਿਬ ''ਚ ਯੋਗਾ ਕਰਨ ਵਾਲੀ ਕੁੜੀ ਨੂੰ ਅੰਮ੍ਰਿਤਸਰ ਪੁਲਸ ਨੇ ਭੇਜਿਆ ਨੋਟਿਸ, ਪੇਸ਼ ਹੋਣ ਦੇ ਹੁਕਮ
Wednesday, Jun 26, 2024 - 06:59 PM (IST)
ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਗੁਜਰਾਤ ਦੇ ਵਡੋਦਰਾ ਦੀ ਰਹਿਣ ਵਾਲੀ ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਪੁਲਸ ਨੇ ਨੋਟਿਸ ਭੇਜਿਆ ਹੈ। ਇਹ ਨੋਟਿਸ ਉਸ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਭੇਜਿਆ ਗਿਆ ਹੈ। 30 ਜੂਨ ਤੱਕ ਥਾਣਾ ਈ ਡਿਵੀਜ਼ਨ ਵਿੱਚ ਪੇਸ਼ ਹੋਣ ਸਬੰਧੀ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦੀ ਸ਼ਿਕਾਇਤ ਉੱਤੇ ਅਰਚਨਾ ਮਕਵਾਨਾਂ ਦੇ ਖ਼ਿਲਾਫ਼ 295ਏ ਦੇ ਤਹਿਤ ਮਾਮਲਾ ਕੀਤਾ ਗਿਆ ਸੀ ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ, ਹਰਿਮੰਦਰ ਸਾਹਿਬ 'ਚ ਫ਼ਿਲਮਾਂ ਦੀ ਪ੍ਰਮੋਸ਼ਨ 'ਤੇ ਰੋਕ
ਦੱਸ ਦਈਏ ਕਿ ਐੱਸ.ਜੀ.ਪੀ.ਸੀ. ਦੀ ਸ਼ਿਕਾਇਤ ਦੇ ਆਧਾਰ 'ਤੇ ਅਰਚਨਾ ਖ਼ਿਲਾਫ਼ ਅੰਮ੍ਰਿਤਸਰ ਵਿਚ ਕੇਸ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਏ. ਡੀ. ਸੀ. ਪੀ ਡਾ.ਦਰਪਨ ਆਹਲੂਵਾਲੀਆ ਨੇ ਕਿਹਾ ਕਿ ਨਿਯਮਾਂ ਅਨੁਸਾਰ ਅਰਚਨਾ ਮਕਵਾਨਾ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਦੀ ਪਹਿਲਾਂ ਪੂਰੀ ਜਾਂਚ ਕੀਤੀ ਜਾਵੇਗੀ।
ਇਸ ਮਾਮਲੇ ਵਿਚ ਅਰਚਨਾ ਦੇ ਬਿਆਨ ਦਰਜ ਕਰਵਾਏ ਜਾਣਗੇ। ਇਸ ਤੋਂ ਬਾਅਦ ਹੀ ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਪੁਲਸ ਵੱਲੋਂ ਅਰਚਨਾ ਨੂੰ ਬਿਆਨ ਦੇਣ ਲਈ ਨੋਟਿਸ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗਾਂ ਦੇ ਬਾਣੇ 'ਚ ਆਏ ਵਿਅਕਤੀਆਂ ਨੇ ਦਿਨ-ਦਿਹਾੜੇ ਕਰ ਦਿੱਤਾ ਵੱਡਾ ਕਾਂਡ
ਦੱਸ ਦਈਏ ਸੋਸ਼ਲ ਮੀਡੀਆ ਇੰਨਫਲੂਏਂਸਰ ਅਰਚਨਾ ਮਕਵਾਨਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਯੋਗਾ ਕੀਤਾ ਗਿਆ ਸੀ। ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੱਕ ਪਹੁੰਚਿਆ ਅਤੇ ਐੱਸ. ਜੀ. ਪੀ. ਸੀ. ਵਲੋਂ ਇਸ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਇਹ ਵੀ ਪੜ੍ਹੋ- ਨਸ਼ੇ ’ਚ ਝੂਮਦੀ ਕੁੜੀ ਨੂੰ ਪੁਲਸ ਨੇ ਲਿਆ ਹਿਰਾਸਤ ’ਚ, ਮੁਆਫੀਨਾਮਾ ਲਿਖ ਕੇ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8