ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ 16 ਮੁਲਜ਼ਮ ਗ੍ਰਿਫਤਾਰ

Thursday, Nov 05, 2026 - 02:38 PM (IST)

ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ 16 ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਕ ਵੱਡੀ ਕਾਰਵਾਈ ਦੌਰਾਨ ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 3 ਗੋਲੀਬਾਰੀ ਦੀਆਂ ਘਟਨਾਵਾਂ ਨੂੰ ਹੱਲ ਕਰਕੇ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਪੁਲਸ ਨੇ ਮੁਲਜ਼ਮਾਂ ਕੋਲੋਂ 5 ਗੈਰ-ਕਾਨੂੰਨੀ ਪਿਸਤੌਲ, 2 ਆਧੁਨਿਕ ਉਜ਼ੀ ਬੰਦੂਕਾਂ, 2 ਹੱਥਗੋਲੇ, 34 ਕਿਲੋਗ੍ਰਾਮ ਹੈਰੋਇਨ ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ । ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। 

ਇਹ ਵੀ ਪੜ੍ਹੋ- ਕਾਂਸਟੇਬਲ ਕਰਮਬੀਰ ਦਾ ਸਾਥੀ ਹਰਜੀਤ ਗ੍ਰਿਫ਼ਤਾਰ, NCB ਨੇ ਕੀਤੀ ਵੱਡੀ ਕਾਰਵਾਈ

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਵਿੱਚ ਅੱਗੇ ਵੰਡਣ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਪ੍ਰਬੰਧ ਕਰਦੇ ਸਨ। ਪੁਲਸ ਨੇ ਇਸ ਸਬੰਧੀ ਥਾਣਾ ਘਰਿੰਡਾ, ਥਾਣਾ ਬਿਆਸ, ਥਾਣਾ ਮਹਿਤਾ, ਥਾਣਾ ਲੋਪੋਕੇ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਮੁਲਜ਼ਮਾਂ ਖਿਲਾਫ਼ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਹਨ।  ਉਨ੍ਹਾਂ ਦੱਸਿਆ ਪੁਲਸ ਵੱਲੋਂ ਇਸ ਗੈਰ-ਕਾਨੂੰਨੀ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਪੁਲਸ ਹਿਰਾਸਤ ’ਚੋਂ ਮੁਲਜ਼ਮ ਫ਼ਰਾਰ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News