ਅੰਮ੍ਰਿਤਸਰ ਪੁਲਸ ਦੀ ਨਸ਼ੇ ਵਿਰੁੱਧ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਤੇ ਗੱਡੀ ਸਮੇਤ 4 ਲੋਕ ਗ੍ਰਿਫ਼ਤਾਰ
Monday, Jul 21, 2025 - 04:54 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਅਤੇ ਰਮਦਾਸ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਕਾਰਵਾਈ ਕਰਦੇ ਹੋਏ 2 ਕਿੱਲੋ 200 ਗ੍ਰਾਮ ਹੈਰੋਇਨ ਅਤੇ ਗੱਡੀ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਵਿਅਕਤੀ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਉਂਦੇ ਸੀ ਅਤੇ ਇਨ੍ਹਾਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਲਿੰਕ ਸਨ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਰਮਦਾਸ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ 2 ਕਿਲੋ 200 ਗ੍ਰਾਮ ਹੈਰੋਇਨ ਅਤੇ ਗੱਡੀ ਨਾਲ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕੀ ਕਾਬੂ ਕੀਤੇ ਗਏ ਲੋਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੈਰੋਇਨ ਸਪਲਾਈ ਕਰਦੇ ਸੀ ਅਤੇ ਇਨ੍ਹਾਂ ਦੇ ਪਾਕਿਸਤਾਨ ਨਾਲ ਲਿੰਕ ਵੀ ਸਾਹਮਣੇ ਆਏ ਹਨ। ਇਸ ਮਾਮਲੇ 'ਚ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤੇ ਉਸ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8