ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

Sunday, Feb 22, 2026 - 04:34 PM (IST)

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ- ਪੰਜਾਬ ਵਿੱਚ ਗੈਰਕਾਨੂੰਨੀ ਹਥਿਆਰਾਂ ਦੇ ਜਾਲ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਸਰਹੱਦ ਪਾਰ ਚੱਲ ਰਹੇ ਇਕ ਗੈਰਕਾਨੂੰਨੀ ਅਸਲਾ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡੀਜੀਪੀ ਵੱਲੋਂ ਜਾਰੀ ਬਿਆਨ ਅਨੁਸਾਰ ਇਸ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 5 ਆਧੁਨਿਕ ਪਿਸਤੌਲਾਂ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ- ਵੱਡੀ ਖਬਰ: UGC ਵੱਲੋਂ 32 ਫਰਜ਼ੀ ਯੂਨੀਵਰਸਿਟੀਆਂ ਦੀ ਲਿਸਟ ਜਾਰੀ, ਦਿੱਲੀ ’ਚ ਸਭ ਤੋਂ ਜ਼ਿਆਦਾ 12 ਅਦਾਰੇ ਨਾਜਾਇਜ਼

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਸਮੱਗਲਰਾਂ ਨਾਲ ਸੰਪਰਕ ਵਿੱਚ ਸਨ। ਉਨ੍ਹਾਂ ਵੱਲੋਂ ਉਨ੍ਹਾਂ ਦੇ ਹੁਕਮਾਂ ‘ਤੇ ਗੈਰਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਤੱਕ ਪਹੁੰਚਾਉਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਸੀ।

ਇਹ ਵੀ ਪੜ੍ਹੋ-ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਇਸ ਸਬੰਧੀ ਥਾਣਾ ਕੈਂਟੋਨਮੈਂਟ, ਅੰਮ੍ਰਿਤਸਰ ਵਿੱਚ ਆਰਮਜ਼ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਅੱਗੇ ਅਤੇ ਪਿੱਛੇ ਦੇ ਲਿੰਕਾਂ ਨੂੰ ਖੰਗਾਲਣ ਲਈ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਗੈਰਕਾਨੂੰਨੀ ਅਸਲਾ ਤਸਕਰੀ ਨੈੱਟਵਰਕ ਦੇ ਹੋਰ ਸਦੱਸਾਂ ਤੱਕ ਪਹੁੰਚਿਆ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਚੈਕ ਪੋਸਟ ਦੇ ਅੰਦਰੋਂ ਮਿਲੀਆਂ ਲਾਸ਼ਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News