ਅੰਮ੍ਰਿਤਸਰ ’ਚ ਪੁਲਸ ਦੀ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼, CCTV ’ਚ ਕੈਦ ਹੋਏ ਨੌਜਵਾਨ (ਤਸਵੀਰਾਂ)
Tuesday, Aug 16, 2022 - 05:11 PM (IST)
ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਦੇ ਰਣਜੀਤ ਐਵੀਨਿਊ-ਸੀ ਬਲਾਕ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਦੋ ਨਕਾਬਪੋਸ਼ ਨੌਜਵਾਨ ਪੁਲਸ ਦੀ ਕਾਰ ਦੇ ਹੇਠਾਂ ਬੰਬ ਸੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਗੱਡੀ ਹੇਠਾਂ ਬੰਬ ਰੱਖਣ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲਸ ਵਿਭਾਗ ਨੂੰ ਭਾਜੜਾਂ ਪੈ ਗਈਆਂ। ਬੰਬ ਦਾ ਪਤਾ ਲੱਗਣ ’ਤੇ ਪੁਲਸ ਅਧਿਕਾਰੀ ਅਤੇ ਬੰਬ ਨਿਰੋਧਕ ਦਸਤਾ ਮੌਕੇ ’ਤੇ ਪਹੁੰਚ ਗਿਆ, ਜਿਨ੍ਹਾਂ ਨੇ ਗੱਡੀ ਦੇ ਹੇਠਾਂ ਰੱਖੇ ਬੰਬ ਨੂੰ ਕਬਜ਼ੇ 'ਚ ਲੈ ਲਿਆ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ: ਪੰਜਾਬ ਵਕਫ ਬੋਰਡ ਦੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਝੜਪ, ਚੱਲੀਆਂ ਗੋਲੀਆਂ (ਤਸਵੀਰਾਂ)
ਦੱਸ ਦੇਈਏ ਕਿ ਅੰਮ੍ਰਿਤਸਰ ਦੇ ਚੌਕੀ ਰਿਹਾਇਸ਼ੀ ਇਲਾਕੇ ਵਿੱਚ ਸੁਰੱਖਿਆ ਨੂੰ ਲੈ ਕੇ ਵੱਡੀ ਲਾਪ੍ਰਵਾਹੀ ਸਾਹਮਣੇ ਆਉਣ ਤੋਂ ਬਾਅਦ ਕੋਈ ਵੀ ਪੁਲਸ ਅਧਿਕਾਰੀ ਇਸ ਮਾਮਲੇ ਦੇ ਸਬੰਧ ’ਚ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਮਾਮਲਾ ਕੰਪਲੈਕਸ ’ਚ ਮ੍ਰਿਤਕ ਮਿਲੀ ਬੱਚੀ ਦਾ, ਪੋਸਟਮਾਰਟਮ ਤੋਂ ਬਾਅਦ ਪਿਤਾ ਨੂੰ ਸੌਂਪੀ ਢਾਈ ਸਾਲਾ ਦੀਪਜੋਤ ਦੀ ਲਾਸ਼
ਇਸ ਮਾਮਲੇ ਦੇ ਸਬੰਧ ’ਚ ਸੀ.ਆਈ.ਏ. ਸਟਾਫ਼ ਵਿੱਚ ਤਾਇਨਾਤ ਸਬ ਇੰਸਪੈਕਟਰ ਡਾ.ਦਿਲਬਾਗ ਸਿੰਘ ਦੇ ਪੁੱਤਰ ਦੀਦਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਪੰਦਰਾਂ ਅਗਸਤ ਦੀ ਡਿਊਟੀ ਲੱਗਦੀ ਹੈ ਤਾਂ ਉਸ ਦੇ ਪਿਤਾ ਸਵੇਰੇ ਘਰ ਤੋਂ ਜਲਦੀ ਨਿਕਲ ਜਾਂਦੇ ਹਨ। ਅੱਜ ਉਨ੍ਹਾਂ ਨੇ ਆਪਣੀ ਡਿਊਟੀ ’ਤੇ ਲੇਟ ਜਾਣਾ ਸੀ। ਅੱਜ ਜਦੋਂ ਉਨ੍ਹਾਂ ਦੀ ਗੱਡੀ ਧੋਣ ਵਾਲੇ ਮੁੰਡੇ ਘਰ ਆਏ ਤਾਂ ਉਨ੍ਹਾਂ ਨੇ ਵੇਖਿਆ ਕਿ ਗੱਡੀ ਥੱਲੇ ਲੋਹੇ ਦਾ ਇਕ ਬਕਸਾ ਪਿਆ ਹੋਇਆ ਸੀ। ਉਨ੍ਹਾਂ ਨੇ ਬਾਕਸ ਨੂੰ ਚੁੱਕ ਕੇ ਦੀਵਾਰ ’ਤੇ ਰੱਖ ਦਿੱਤਾ। ਜਦੋਂ ਉਨ੍ਹਾਂ ਨੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਤਾਂ ਪਤਾ ਲੱਗਾ ਕਿ ਕੁਝ ਸ਼ਰਾਰਤੀ ਅਨਸਰ ਉਨ੍ਹਾਂ ਦੀ ਗੱਡੀ ਦੇ ਹੇਠਾਂ ਬੰਬ ਰੱਖ ਕੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਸਹੁਰੇ ਦੇ ਕਤਲ 'ਚ ਗਿਆ ਸੀ ਜੇਲ੍ਹ, ਜ਼ਮਾਨਤ 'ਤੇ ਆਉਣ ਮਗਰੋਂ ਪਤਨੀ ਤੇ ਸੱਸ ਨੂੰ ਦਿੱਤੀ ਭਿਆਨਕ ਮੌਤ