ਅੰਮ੍ਰਿਤਸਰ 'ਚ ਕੋਰੋਨਾ ਦਾ ਧਮਾਕਾ, ਇਕੱਠੇ 10 ਮਾਮਲੇ ਆਏ ਸਾਹਮਣੇ
Thursday, Jun 04, 2020 - 06:26 PM (IST)
ਅੰਮ੍ਰਿਤਸਰ (ਦਿਲਜੀਤ ਸ਼ਰਮਾ): ਅੰਮ੍ਰਿਤਸਰ ਜ਼ਿਲੇ 'ਚ ਕੋਰੋਨਾ ਮਹਾਮਾਰੀ ਦਾ ਕਹਿਰ ਰੁਕਣ ਦੀ ਬਜਾਏ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਅੰਮ੍ਰਿਤਸਰ 'ਚ ਇਕ ਡਾਕਟਰ ਸਮੇਤ 10 ਨਵੇਂ ਕੋਰੋਨਾ ਪਾਜ਼ੇਟਿਵ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ ਤਿੰਨ ਮਰੀਜ਼ ਜਿੱਥੇ ਸੰਪਰਕ ਵਾਲੇ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਸਨ, ਉੱਥੇ ਹੀ 5 ਮਰੀਜ਼ ਅਜਿਹੇ ਵੀ ਸਾਹਮਣੇ ਆਏ ਹਨ, ਜਿਨ੍ਹਾਂ 'ਚ ਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਨਹੀਂ ਸੀ ਪਰ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ: ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਨਿਕਲਿਆ ਕੋਰੋਨਾ ਪਾਜ਼ੇਟਿਵ, ਪਈ ਭਾਜੜ
ਦੱਸਣਯੋਗ ਹੈ ਕਿ ਜ਼ਿਲ੍ਹੇ 'ਚ ਹੁਣ ਮਰੀਜ਼ਾਂ ਦਾ ਆਂਕੜਾ ਵਧ ਕੇ 416 ਹੋ ਗਿਆ ਹੈ, ਜਿਨ੍ਹਾਂ 'ਚ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਹੁਣ ਗਰਭਵਤੀ ਜਨਾਨੀ ਆਈ ਕੋਰੋਨਾ ਪਾਜ਼ੇਟਿਵ