ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ

Friday, Nov 08, 2019 - 04:44 PM (IST)

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ

ਅੰਮ੍ਰਿਤਸਰ : 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਪ੍ਰਕਾਸ਼ ਪੁਰਬ ਮੌਕੇ 'ਤੇ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਹੁਣ ਐਕਸ ਇੰਡੀਆ ਲੀਵ ਲੈਣ 'ਤੇ ਛੋਟ ਦਿੱਤੀ ਗਈ। ਭਾਵ ਪਾਕਿਸਤਾਨ ਜਾਣ ਲਈ ਹੁਣ ਅਧਿਕਾਰੀਆਂ/ਕਰਮਚਾਰੀਆਂ ਨੂੰ ਐਕਸ ਇੰਡੀਆ ਲੀਵ (ਵਿਦੇਸ਼ੀ ਛੁੱਟੀ) ਲੈਣ ਦੀ ਜ਼ਰੂਰਤ ਨਹੀਂ ਹੈ।

PunjabKesari
ਇਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 11 ਨਵੰਬਰ ਨੂੰ ਸੂਬੇ 'ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਾਰੇ ਦਫਤਰ, ਬੋਰਡ, ਵਿੱਦਿਅਕ ਅਦਾਰੇ ਅਤੇ ਕਾਰਪੋਰਸ਼ਨ ਦਫਤਰ ਬੰਦ ਰਹਿਣਗੇ। ਇਸ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਇਸ ਦੇ ਅਧੀਨ ਆਉਂਦੀਆਂ ਸਾਰੀਆਂ ਅਦਾਲਤਾਂ 'ਚ ਵੀ 11 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।


author

Baljeet Kaur

Content Editor

Related News