ਗਰਭਵਤੀ ਦੀ ਡਿਲਿਵਰੀ ਦੌਰਾਨ ਵੀਡੀਓ ਬਣਾ ਕੇ ਵਾਇਰਲ ਕਰਨਾ ਸਿਵਲ ਸਰਜਨ ਨੂੰ ਪਿਆ ਮਹਿੰਗਾ

Wednesday, Nov 18, 2020 - 12:28 PM (IST)

ਗਰਭਵਤੀ ਦੀ ਡਿਲਿਵਰੀ ਦੌਰਾਨ ਵੀਡੀਓ ਬਣਾ ਕੇ ਵਾਇਰਲ ਕਰਨਾ ਸਿਵਲ ਸਰਜਨ ਨੂੰ ਪਿਆ ਮਹਿੰਗਾ

ਅੰਮ੍ਰਿਤਸਰ (ਦਲਜੀਤ ਸ਼ਰਮਾ) : ਜ਼ਿਲ੍ਹੇ ਦੇ ਸਿਵਲ ਹਸਪਤਾਲ 'ਚ ਇਕ ਗਰਭਵਤੀ ਦੀ ਡਿਲਿਵਰੀ ਦੌਰਾਨ ਵੀਡੀਓਗਾਫ਼ੀ ਕਰਨਾ ਸਿਵਲ ਸਰਜਨ ਡਾ. ਨਵਦੀਪ ਸਿੰਘ ਨੂੰ ਮਹਿੰਗਾ ਪੈ ਗਿਆ। ਇਸ ਮਾਮਲੇ 'ਤੇ ਪੰਜਾਬ ਬੀਬੀਆਂ ਦੇ ਕਮਿਸ਼ਨ ਨੇ ਸਖ਼ਤ ਕਾਰਵਾਈ ਕਰਦਿਆ ਸਿਵਲ ਸਰਜਨ ਸਿਹਤ ਵਿਭਾਗ ਦੇ ਡਾਇਰੈਕਟਰ ਅਤੇ ਆਪਰੇਸ਼ਨ ਥੀਏਟਰ 'ਚ ਮੌਜੂਦ ਚਾਰ ਡਾਕਟਰਾਂ ਨੂੰ 24 ਨਵੰਬਰ ਨੂੰ ਚੰਡੀਗੜ੍ਹ 'ਚ ਤਲਬ ਕੀਤਾ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਅੰਮਿ੍ਰਤਸਰ ’ਚ ਸਿਵਲ ਸਰਜਨ ਦਾ ਕਾਰਾ: ਗਰਭਵਤੀ ਜਨਾਨੀ ਦੀ ਡਿਲਿਵਰੀ ਦੌਰਾਨ ਬਣਾਈ ਵੀਡੀਓ, ਕੀਤੀ ਵਾਇਰਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀਆਂ ਦੇ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਸਿਵਲ ਸਰਜਨ ਵਲੋਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ , ਜਿਸ ਦਾ ਨੋਟਿਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਥੇ ਦੱਸ ਦੇਈਏ ਕਿ ਸਿਵਲ ਸਰਜਨ ਡਾਕਟਰ ਨਵਦੀਪ ਸਿੰਘ ਵਲੋਂ ਮੰਗਲਵਾਰ ਨੂੰ ਜ਼ਿਲ੍ਹੇ ਦੇ ਸਿਵਲ ਹਸਪਤਾਲ 'ਚ 4 ਵੱਡੇ ਆਪਰੇਸ਼ਨ ਕੀਤੇ ਗਏ ਸਨ। ਇਨ੍ਹਾਂ ਆਪਰੇਸ਼ਨਾਂ ਦੀ ਵੀਡੀਓ ਤੇ ਫ਼ੋਟੋਗ੍ਰਾਫ਼ੀ ਕਰਵਾ ਕੇ ਉਨ੍ਹਾਂ ਨੇ ਪ੍ਰਸਿੱਧੀ ਖੱਟਣ ਦੀ ਕੋਸ਼ਿਸ਼ ਕੀਤੀ ਸੀ। ਸਿਵਲ ਸਰਜਨ ਦਫ਼ਤਰ ਵਲੋਂ ਡਾ. ਨਵਦੀਪ ਦੀ ਸਹਿਮਤੀ ਤੋਂ ਬਾਅਦ ਮੀਡੀਆ 'ਚ ਪ੍ਰੈੱਸ ਨੋਟ ਵੀ ਜਾਰੀ ਕਰਕੇ ਲੋਕਾਂ ਦੀ ਹਮਦਰਦੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਪਰ ਡਾ. ਨਵਦੀਪ ਨੂੰ ਹਮਦਰਦੀ ਤਾਂ ਕੀ ਮਿਲਣੀ ਸੀ ਸਰਕਾਰੀ ਤੰਤਰ ਨੇ ਹੀ ਉਨ੍ਹਾਂ ਨੂੰ ਘੇਰ ਲਿਆ। 

ਇਹ ਵੀ ਪੜ੍ਹੋ : ਜਥੇਦਾਰ ਦਾ ਵੱਡਾ ਬਿਆਨ, ਖ਼ੁਦਮੁਖ਼ਤਿਆਰ ਸੰਸਥਾ ਹੋਣ ਕਰ ਕੇ ਸਰਕਾਰਾਂ ਨੂੰ ਹਮੇਸ਼ਾ ਚੁੱਭਦੀ ਹੈ ਸ਼੍ਰੋਮਣੀ ਕਮੇਟੀ


author

Baljeet Kaur

Content Editor

Related News