ਸ਼ਰਮਨਾਕ: ਕਈ ਘੰਟੇ ਤੜਫ਼ਦੀ ਰਹੀ ਗਰਭਵਤੀ ਡਾਕਟਰਾਂ ਨੇ ਨਹੀਂ ਕੀਤਾ ਇਲਾਜ, ਜੱਚਾ-ਬੱਚਾ ਦੀ ਮੌਤ (ਵੀਡੀਓ)

Wednesday, Aug 05, 2020 - 04:50 PM (IST)

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਇਕ ਪਰਿਵਾਰ ਦੀਆਂ ਖੁਸ਼ੀਆ ਉਸ ਸਮੇਂ ਮਾਤਮ 'ਚ ਬਦਲ ਗਈਆਂ ਜਦੋਂ ਇਕ ਜਨਾਨੀ ਨੇ ਬੱਚੇ ਨੂੰ ਜਨਮ ਦੇਣ ਤੋਂ ਪਹਿਲਾਂ ਹੀ ਮੌਤ ਦੇ ਮੂੰਹ 'ਚ ਚਲੀ ਗਈ। ਮ੍ਰਿਤਕਾ ਦਲਜੀਤ ਕੌਰ ਦੇ ਪਤੀ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਸਿਵਲ ਹਸਪਤਾਲ ਦੇ ਡਾਕਟਰਾਂ ਕੋਲ ਹੀ ਜੱਚਾ-ਬੱਚਾ ਦੀ ਜਾਂਚ ਕਰਵਾ ਰਹੇ ਸਨ। ਇਸ ਦੇ ਚੱਲਦਿਆਂ ਬੀਤੇ ਦਿਨ ਉਹ ਆਪਣੀ ਪਤਨੀ ਨੂੰ ਡਿਲਿਵਰੀ ਲਈ ਹਸਪਤਾਲ ਲੈ ਕੇ ਆਇਆ, ਜਿਥੇ ਉਹ ਸਵੇਰ ਤੋਂ ਹੀ ਡਾਕਟਰਾਂ ਦੇ ਗੇੜੇ ਕੱਢ ਰਿਹਾ ਸੀ ਪਰ ਡਾਕਟਰਾਂ ਵਲੋਂ ਜੱਚਾ-ਬੱਚਾ ਦੀ ਦੇਖ ਭਾਲ ਨਹੀਂ ਕੀਤੀ ਗਈ। ਜਣੇਪਾ ਪੀੜਾਂ ਨਾਲ ਉਹ ਤੜਫਦੀ ਰਹੀ ਪਰ ਡਾਕਟਰਾਂ ਨੇ ਉਸ ਨੂੰ ਹੱਥ ਤਕ ਨਹੀਂ ਲਾਇਆ। ਇਸ ਦੇ ਚੱਲਦੇ ਬੱਚੇ ਤੇ ਉਸ ਦੀ ਪਤਨੀ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਇਸ ਸਬੰਧੀ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੰਦਿਆ ਇਨਸਾਫ਼ ਦੀ ਮੰਗ ਕੀਤੀ ਗਈ। 

ਇਹ ਵੀ ਪੜ੍ਹੋਂ : ਸਾਬਕਾ ਫ਼ੌਜੀ ਨੇ ਤਬਾਹ ਕੀਤਾ ਹੱਸਦਾ-ਖੇਡਦਾ ਪਰਿਵਾਰ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ

ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਸੀਨੀਅਰ ਮੈਡੀਕਲ ਅਫ਼ਸਰ ਮੌਕੇ 'ਤੇ ਪੁੱਜੇ। ਉਨ੍ਹਾਂ ਨੇ ਕਿਹਾ ਕਿ ਹਾਲੇ ਮਾਮਲਾ ਦੀ ਜਾਂਚ ਚੱਲ ਰਹੀ ਹੈ। ਕਿਹੜੇ ਪੱਧਰ 'ਤੇ ਲਾਪਰਵਾਹੀ ਹੋਈ ਹੈ, ਇਹ ਜਾਂਚ ਤੋਂ ਬਾਅਦ ਹੀ ਦੱਸ ਸਕਣਗੇ। ਜੇਕਰ ਜਾਂਚ ਦੌਰਾਨ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖਿਲ਼ਾਫ਼ ਜਰੂਰ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋਂ : ਨੌਜਵਾਨਾਂ ਦੀ ਸ਼ਰਮਨਾਕ ਕਰਤੂਤ : ਨਾਬਾਲਗ ਕੁੜੀ ਨਾਲ ਕੀਤਾ ਗਲਤ ਕੰਮ, ਬਣਾਈ ਵੀਡੀਓ


author

Baljeet Kaur

Content Editor

Related News