ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਨੇੜੇ ਪ੍ਰਾਈਵੇਟ ਗੈਸਟ ਹਾਊਸ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Monday, Jun 27, 2022 - 10:15 AM (IST)

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਨੇੜੇ ਪ੍ਰਾਈਵੇਟ ਗੈਸਟ ਹਾਊਸ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਅੰਮ੍ਰਿਤਸਰ (ਦੀਪਕ ਸ਼ਰਮਾ)- ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ, ਕੁਝ ਗਜ਼ ਦੀ ਦੂਰੀ ’ਤੇ ਸਥਿਤ ਇਕ ਪ੍ਰਾਈਵੇਟ ਗੈਸਟ ਹਾਊਸ ’ਚ ਬਿਰਾਜਮਾਨ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਸਤਿਕਾਰ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਮੁੱਛਲ ਨੇ ਇਕ ਰਿਪੋਰਟ ’ਚ ਦੱਸਿਆ ਗਿਆ ਸ੍ਰੀ ਹਰਮੰਦਰ ਸਾਹਿਬ ਤੋਂ ਕੁਝ ਮਿੰਟਾਂ ਦੀ ਪੈਦਲ ਦੂਰੀ ’ਤੇ ਸਥਿਤ ਇਕ ਘਰ ’ਚ ਬਣੇ ਗੈਸਟ ਹਾਊਸ ’ਚ ਬਿਰਾਜਮਾਨ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਬਾਰੇ ਉਨ੍ਹਾਂ ਨੂੰ ਬੇਅਦਬੀ ਦੀ ਸੂਚਨਾ ਮਿਲੀ। 

ਪੜ੍ਹੋ ਇਹ ਵੀ ਖ਼ਬਰ:  ਜਲੰਧਰ ਤੋਂ ਦੁਖ਼ਦ ਖ਼ਬਰ: ਜਨਮ ਦਿਨ ਦੀ ਪਾਰਟੀ ਦੌਰਾਨ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੇ 2 ਵਿਦਿਆਰਥੀ, 1 ਦੀ ਮੌਤ

ਸੂਚਨਾ ਮਿਲਦੇ ਸਾਰ ਉਹ ਸਾਥੀਆਂ ਨਾਲ ਮੌਕੇ ’ਤੇ ਪਹੁੰਚੇ, ਜਿਥੇ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਕੁਝ ਅੰਗ ਪਾਟੇ ਹੋਏ ਮਿਲੇ। ਇਸ ਗੈਸਟ ਹਾਊਸ ’ਚ ਰਹਿ ਰਹੇ ਲੋਕਾਂ ਨੇ ਮੰਨਿਆ ਕਿ ਬੱਚਿਆਂ ਨੇ ਇਨ੍ਹਾਂ ਪਵਿੱਤਰ ਪੰਨ੍ਹਿਆ ਨੂੰ ਪਾੜ ਦਿੱਤਾ, ਜਿਨ੍ਹਾਂ ਨੂੰ ਬਾਅਦ ’ਚ ਟੇਪ ਲਾ ਕੇ ਜੋੜ ਦਿੱਤਾ ਗਿਆ ਸੀ। ਮੁੱਛਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰ ਅਤੇ ਸਤਿਕਾਰ ਵਿਭਾਗ ਨੂੰ ਦੋਸ਼ੀ ਠਹਿਰਾਇਆ ਹੈ।

ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)

ਓਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਸਿਟੀ ਵਿਭਾਗ ਦੇ ਮੁਖੀ, ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਸਪੱਸ਼ਟ ਕੀਤਾ ਕਿ ਘਟਨਾ ਦੀ ਜਾਣਕਾਰੀ ਮਿਲਣ ਦੇ ਬਾਅਦ ਮੈਨੇਜਰ ਦਰਬਾਰ ਸਾਹਿਬ ਵਲੋਂ ਮੌਕਾ-ਏ-ਵਾਰਦਾਤ ਵਾਲੀ ਥਾਂ ’ਤੇ ਜਾਂਚ ਟੀਮ ਭੇਜੀ ਗਈ ਹੈ। ਜਾਂਚ ਪੂਰੀ ਹੋਣ ’ਤੇ ਠੋਸ ਕਾਰਵਾਈ ਕੀਤੀ ਜਾਵੇਗੀ। ਰਮਦਾਸ ਨੇ ਸਤਿਕਾਰ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਮੁੱਛਲ ਨੂੰ ਇਹ ਸਵਾਲ ਕੀਤਾ ਕਿ ਜੇਕਰ ਕੋਈ ਵਿਅਕਤੀ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਕਿਸੇ ਵੀ ਪ੍ਰਾਈਵੇਟ ਥਾਂ ਲਿਜਾਂਦਾ ਹੈ ਅਤੇ ਵਾਰ-ਵਾਰ ਉਸ ਸਥਾਨ ਤੋਂ ਹੋਰ ਥਾਂ ਤਬਦੀਲੀ ਕਰਦਾ ਹੈ ਤਾਂ ਅਜਿਹੀਆਂ ਘਟਨਾਵਾਂ ਨੂੰ ਸ਼੍ਰੋਮਣੀ ਕਮੇਟੀ ਕਿਵੇਂ ਰੋਕ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

ਰਮਦਾਸ ਨੇ ਦੱਸਿਆ ਕਿ ਅਸੀਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੂਰਾ ਸਨਮਾਨ ਕਰਦੇ ਹਾਂ। ਇਸੇ ਡਿਊਟੀ ਦੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਦਰਬਾਰ ਸਾਹਿਬ ਬਘੇਲ ਸਿੰਘ ਅਤੇ ਪ੍ਰਚਾਰਕ ਬਲਵੰਤ ਸਿੰਘ ਸਟਾਫ ਸਮੇਤ ਮੌਕੇ ’ਤੇ ਗਏ। ਉਨ੍ਹਾਂ ਨੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਨਮਾਨ ਸਹਿਤ ਗੁਰਦੁਰਆਰਾ ਰਾਮਸਰ ਵਿਖੇ ਸੁਰੱਖਿਅਤ ਬਿਰਾਜਮਾਨ ਕੀਤਾ, ਜਦਕਿ ਕਮੇਟੀ ਦੀ ਜਾਂਚ ਨੇ ਸਪੱਸ਼ਟ ਕੀਤਾ ਕਿ ਇਸ ਗੈਸਟ ਹਾਊਸ ਦਾ ਅਸਲੀ ਮਾਲਕ ਅਤੇ ਉਸ ਦਾ ਪੁੱਤਰ ਮਰ ਚੁੱਕਾ ਹੈ, ਜਦਕਿ ਇਕ ਬਜ਼ੁਰਗ ਮਾਤਾ ਇਕੱਲੀ ਘਰ’ਚ ਰਹਿੰਦੀ ਹੈ। ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਬਲਵੀਰ ਸਿੰਘ ਮੁੱਛਲ ਨੂੰ ਇਸ ਮੁੱਦੇ ਨੂੰ ਆਪਣਾ ਨਿੱਜੀ ਅਕਸ ਬਣਾਉਣ ਲਈ ਉਛਾਲਣਾ ਨਹੀਂ ਚਾਹੀਦਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪਹਿਲਾਂ ਹੀ ਜਾਗਰੂਕ ਹੈ। ਇਸ ਨੂੰ ਮੁੱਦਾ ਬਣਾਉਣਾ ਲੋਕਾਂ ਨੂੰ ਗੁੰਮਰਾਹ ਕਰਨਾ ਹੈ।

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ

 


author

rajwinder kaur

Content Editor

Related News