ਅੰਮ੍ਰਿਤਸਰ ’ਚ ਵਾਰਦਾਤ: ਜਾਇਦਾਦ ਨੂੰ ਲੈ ਕੇ ਫੁੱਫੜ ਨੇ ਭਤੀਜੀ ’ਤੇ ਚਲਾਈਆਂ ਗੋਲੀਆਂ

05/12/2022 5:03:38 PM

ਅੰਮ੍ਰਿਤਸਰ - ਅੰਮ੍ਰਿਤਸਰ ਜ਼ਿਲ੍ਹੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਫੁੱਫੜ ਵਲੋਂ ਆਪਣੀ ਭਤੀਜੀ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀ ਲੱਗਣ ਕਾਰਨ ਕੁੜੀ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਪੀੜਤ ਪਰਿਵਾਰ ਦੇ ਬਿਆਨ ਲਏ ਜਾ ਰਹੇ ਹਨ, ਜਿਸ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ: ਮੋਹਾਲੀ ਰਾਕੇਟ ਹਮਲਾ: ਖੁਫ਼ੀਆ ਏਜੰਸੀ ਵੱਲੋਂ ਹੋਰ ਸ਼ੱਕੀਆਂ ਦੀਆਂ ਲਿਸਟਾਂ ਤਿਆਰ, ਹਿਰਾਸਤ 'ਚ ਲਏ ਸਨ 4 ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਕੁੜੀ ਦਾ ਫੁੱਫੜ ਘਰ ਦੇ ਆਪਲੀ ਕਲੇਸ਼ ਨੂੰ ਲੈ ਕੇ ਆਪਣੀ ਘਰ ਵਾਲੀ ਨੂੰ ਬਹੁਤ ਤੰਗ ਪਰੇਸ਼ਾਨ ਕਰਦਾ ਸੀ। ਮੁਲਜ਼ਮ ਦੀ ਘਰ ਵਾਲੀ ਨੇ ਦੱਸਿਆ ਕਿ ਮੇਰੇ ਪੇਕੇ ਪਰਿਵਾਰ ਨੇ ਆਪਣੀ ਕੁਝ ਜਾਇਦਾਦ ਅਤੇ ਪੈਲੀ ਵੇਚੀ ਸੀ। ਉਸ ਦਾ ਘਰ ਵਾਲਾ ਉਸ ਨੂੰ ਰੋਜ਼ ਉਸ ਦੇ ਭਰਾਵਾਂ ਤੋਂ 15 ਲੱਖ ਰੁਪਏ ਲਿਆਉਣ ਲਈ ਕਹਿੰਦਾ ਸੀ ਪਰ ਉਹ ਪੈਸੇ ਮੰਗਣ ਤੋਂ ਇਨਕਾਰ ਕਰ ਰਹੀ ਸੀ। ਉਸ ਨੇ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਆਪਣੇ ਪੇਕੇ ਰਹਿ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਜ਼ਖ਼ਮੀ ਕੁੜੀ ਦੱਸਿਆ ਕਿ ਪੈਸੇ ਲੈਣ ਲਈ ਉਸ ਦੇ ਫੁੱਫੜ ਵਲੋਂ ਘਰ ’ਚ ਕਲੇਸ਼ ਕੀਤਾ ਜਾ ਰਿਹਾ ਸੀ, ਜਿਸ ਦੌਰਾਨ ਉਸ ਨੇ ਪਿਸਤੌਲ ਕੱਢ ਲਈ। ਉਸ ਨੇ ਜਦੋਂ ਫੁੱਫੜ ਵਲੋਂ ਕੀਤੇ ਜਾ ਰਹੇ ਕਲੇਸ਼ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਫੁੱਫੜ ਨੇ ਗੁੱਸੇ ’ਚ ਆ ਕੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਹਵਾਈ ਫਾਇਰ ਕਰਦੇ ਹੋਏ ਬਾਹਰ ਨੂੰ ਭੱਜ ਗਏ। ਇਕ ਗੋਲੀ ਕੁੜੀ ਦੀ ਲੱਤ ’ਚ ਜਾ ਕੇ ਲੱਗ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ। ਜ਼ਖ਼ਮੀ ਕੁੜੀ ਦੀ ਪਛਾਣ ਮਨਪ੍ਰੀਤ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ, ਜਿਸ ਦੇ ਆਧਾਰ ’ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਵਾਰਦਾਤ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।

rajwinder kaur

This news is Content Editor rajwinder kaur