ਪਾਕਿਸਤਾਨ ਤੋਂ ਨਸ਼ਾ ਰੋਕਣ ਲਈ ਪੰਜਾਬ STF ਦਾ ਅਹਿਮ ਫੈਸਲਾ (ਵੀਡੀਓ)

07/09/2019 4:31:11 PM

ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਵਿਚ ਨਸ਼ਾ ਤਸਕਰਾਂ 'ਤੇ ਕਿਵੇਂ ਨਕੇਲ ਕੱਸੀ ਜਾਵੇ ਅਤੇ ਕੀ ਕਾਰਵਾਈ ਕੀਤੀ ਜਾਵੇ, ਇਸ ਨੂੰ ਲੈ ਕੇ ਅੱਜ ਅੰਮ੍ਰਿਤਸਰ ਵਿਚ ਡੀ.ਜੀ.ਪੀ ਦਿਨਕਰ ਗੁਪਤਾ ਅਤੇ ਐੈੱਸ.ਟੀ.ਐੈੱਫ. ਚੀਫ ਗੁਰਪ੍ਰੀਤ ਦਿਓ ਸਮੇਤ ਹੋਰਨਾਂ ਵੱਡੇ ਅਧਿਕਾਰੀਆਂ ਨੇ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਵਿਚ ਪੰਜਾਬ ਵਿਚ ਨਸ਼ੇ ਦੀ ਸਪਲਾਈ ਰੋਕਣ ਲਈ ਹੁਣ ਗੁਆਂਢੀ ਦੇਸ਼ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ 'ਤੇ ਖਾਸ ਨਜ਼ਰ ਰੱਖਣ ਦੀ ਰਣਨੀਤੀ ਤਿਆਰ ਕੀਤੀ ਗਈ। ਦਰਅਸਲ ਬੀਤੇ ਦਿਨੀਂ ਪਾਕਿਸਤਾਨ ਤੋਂ ਆਈ 532 ਕਿਲੋ ਦੀ ਹੈਰੋਇਨ ਦੇ ਮਾਮਲੇ ਵਿਚ ਪਾਕਿਸਤਾਨ ਦੇ ਨਾਲ-ਨਾਲ ਜੰਮੂ-ਕਸ਼ਮੀਰ ਅਤੇ ਸਰਹੱਦ ਦੇ ਨਾਲ ਲੱਗਦੇ ਕੁੱਝ ਪਿੰਡਾਂ ਦੇ ਲੋਕਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਹੁਣ ਸਰਹੱਦਾਂ 'ਤੇ ਖਾਸ ਨਜ਼ਰ ਰੱਖਣ ਦੀ ਰਣਨੀਤੀ ਬਣਾਈ ਗਈ ਹੈ।

ਸੂਬੇ ਵਿਚ ਨਸ਼ੇ ਦੀ ਮੌਜੂਦਾ ਸਥਿਤੀ ਅਤੇ ਪੁਲਸ ਵਿਭਾਗ ਵਿਚ ਮੌਜੂਦ ਕਾਲੀਆਂ ਭੇਡਾਂ ਨੂੰ ਲੈ ਕੇ ਐੈੱਸ. ਟੀ. ਐੈੱਫ. ਵਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ ਹੈ। ਆਸ ਕਰਦੇ ਹਾਂ ਕਿ ਨਸ਼ੇ ਨੂੰ ਲੈ ਕੇ ਬਣਾਈ ਜਾ ਰਹੀ ਰਣਨੀਤੀ ਕਾਮਯਾਬ ਸਾਬਤ ਹੋਵੇਗੀ ਅਤੇ ਪੰਜਾਬ ਇਕ ਵਾਰ ਫਿਰ ਖੁਸ਼ਹਾਲ ਸੂਬਾ ਬਣ ਜਾਵੇਗਾ।

cherry

This news is Content Editor cherry