ਮਾਮੂਲੀ ਗੱਲ ’ਤੇ ਹੋਏ ਝਗੜੇ ਦੌਰਾਨ ਮਾਰਨ ਦੀ ਨੀਅਤ ਨਾਲ ਚਲਾਈਆਂ ਗੋਲੀਆਂ, 2 ਗ੍ਰਿਫ਼ਤਾਰ

03/10/2021 10:11:30 AM

ਅੰਮ੍ਰਿਤਸਰ (ਸੰਜੀਵ) - ਮਾਮੂਲੀ ਗੱਲ ’ਤੇ ਹੋਏ ਝਗੜੇ ਦੌਰਾਨ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਵਾਲੇ ਜੋਬਨਜੀਤ ਸਿੰਘ ਵਾਸੀ ਕੋਟ ਮਿੱਤ ਸਿੰਘ ਅਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਵਾਸੀ ਤਰਨਤਾਰਨ ਰੋਡ ਨੂੰ ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ 32 ਬੋਰ ਦੀ ਇਕ ਰਿਵਾਲਵਰ, ਜ਼ਿੰਦਾ ਕਾਰਤੂਸ ਅਤੇ ਵਰਨਾ ਗੱਡੀ ਬਰਾਮਦ ਕੀਤੀ ਹੈ। ਜੌਨ ਵਿੱਜ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਦੇ ਵਿਰੁੱਧ ਕਤਲ ਕੋਸ਼ਿਸ਼ ਤੇ ਆਰਮਜ਼ ਐਕਟ ਦੇ ਅਧੀਨ ਕੇਸ ਦਰਜ ਕੀਤਾ ਹੈ। 

ਪੜ੍ਹੋ ਇਹ ਵੀ ਖ਼ਬਰ - Mahashivratri 2021: ਮਹਾਸ਼ਿਵਰਾਤਰੀ ’ਤੇ ਜ਼ਰੂਰ ਕਰੋ ਇਹ ਉਪਾਅ, ਪੂਰੀਆਂ ਹੋਣਗੀਆਂ ਸਾਰੀਆਂ ਮਨੋਕਾਮਨਾਵਾਂ

ਵਿੱਜ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਦੇ ਨਾਲ ਫਰੂਟ ਆਈਸਕ੍ਰੀਮ ਖਵਾਉਣ ਲਈ ਬੁਲਾਰੀਆ ਪਾਰਕ ਦੇ ਨੇੜੇ ਗਿਆ ਸੀ, ਜਿੱਥੇ ਦੋ ਅਣਪਛਾਤੇ ਨੌਜਵਾਨਾਂ ਨੇ ਆਪਣੀ ਕਾਰ ਤੋਂ ਉਸ ’ਚ ਟੱਕਰ ਮਾਰੀ। ਜਦੋਂ ਉਸ ਨੇ ਉਨ੍ਹਾਂ ਨੂੰ ਪੁੱਛਣ ਦੀ ਕੋਸ਼ਿਸ਼ ਕੀਤਾ ਤਾਂ ਦੋਵਾਂ ਮੁਲਜ਼ਮਾਂ ਨੇ ਪਿਸਤੌਲ ਕੱਢੀ ਅਤੇ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਮੁਲਜ਼ਮਾਂ ਨੇ ਉਸ ਦੀ ਮਾਤਾ ਪਿੰਟੂ ਵਿੱਜ ਨੂੰ ਜ਼ਖ਼ਮੀ ਕਰ ਦਿੱਤਾ। ਜਿਸ ਤੋਂ ਬਾਅਦ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੜ੍ਹੋ ਇਹ ਵੀ ਖ਼ਬਰ - ਹੁਸ਼ਿਆਰਪੁਰ ’ਚ ਫੈਲੀ ਸਨਸਨੀ : ਨੌਜਵਾਨਾਂ ਨੇ ਪ੍ਰਾਪਟੀ ਡੀਲਰ ’ਤੇ ਚਲਾਈਆਂ ਅੰਧਾਧੁੰਦ ਗੋਲੀਆਂ

ਇਹ ਕਹਿਣਾ ਹੈ ਪੁਲਸ ਦਾ ?
ਥਾਣਾ ਬੀ-ਡਵੀਜ਼ਨ ਦੇ ਇੰਚਾਰਜ਼ ਇੰਸਪੈਕਟਰ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਵਿਰੁੱਧ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਹੈ। ਜਿਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਫਿਰੋਜ਼ਪੁਰ ਜ਼ਿਲ੍ਹੇ ’ਚ 2 ਥਾਵਾਂ ’ਤੇ ਚੱਲੀ ਗੋਲੀ, ਕਾਂਗਰਸੀ ਕੌਂਸਲਰ ਗੰਭੀਰ ਤੌਰ ’ਤੇ ਜ਼ਖ਼ਮੀ


rajwinder kaur

Content Editor

Related News