ਰੇਲ ਹਾਦਸਾ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਇਕਜੁੱਟ ਹੋਏ ਅਕਾਲੀ, ਭਾਜਪਾ ਤੇ ''ਆਪ''

Wednesday, Dec 18, 2019 - 04:36 PM (IST)

ਰੇਲ ਹਾਦਸਾ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਇਕਜੁੱਟ ਹੋਏ ਅਕਾਲੀ, ਭਾਜਪਾ ਤੇ ''ਆਪ''

ਅੰਮ੍ਰਿਤਸਰ (ਸੁਮਿਤ ਖੰਨਾ) : ਜੌੜਾ ਫਾਟਕ ਰੇਲ ਹਾਦਸੇ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਹੁਣ ਅਕਾਲੀ ਦਲ, ਭਾਜਪਾ, ਆਪ ਤੇ ਪੰਜਾਬ ਏਕਤਾ ਪਾਰਟੀਆਂ ਕਾਂਗਰਸ ਸਰਕਾਰ ਖਿਲਾਫ ਇਕਜੁੱਟ ਹੋ ਗਏ ਹਨ। ਧਰਨੇ 'ਤੇ ਬੈਠੇ ਲੋਕਾਂ ਦੇ ਸਮਰਥਨ 'ਚ ਅੱਜ ਅਕਾਲੀ, ਭਾਜਪਾ, ਆਪ ਤੇ ਪੰਜਾਬ ਏਕਤਾ ਪਾਰਟੀ ਦੇ ਨੇਤਾ ਪਹੁੰਚੇ। ਉਨ੍ਹਾਂ ਕਿਹਾ ਕਿ ਇਸ ਹਾਦਸੇ ਦੀ ਜਾਂਚ ਰਿਪੋਰਟ ਤਿਆਰ ਕੀਤੀ ਗਈ ਸੀ, ਉਸ 'ਚ ਜੋ ਦੋਸ਼ੀ ਹਨ ਉਨ੍ਹਾਂ 'ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤੇ ਪੀੜਤ ਪਰਿਵਾਰਾਂ ਦੀ ਮਾਲੀ ਸਹਾਇਤਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਉਹ 20 ਦਸੰਬਰ ਨੂੰ ਭੰਡਾਰੀ ਪੁੱਲ ਜਾਮ ਕਰਨਗੇ।  ਇਸ ਮੌਕੇ ਆਪ ਨੇਤਾ ਕੁਲਦੀਪ ਸਿੰਘ ਧਾਲੀਵਾਲ ਨੇ ਸਿਆਸੀ ਪਾਰਟੀਆਂ ਦੇ ਨਾਲ-ਨਾਲ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ।

PunjabKesariਜਾਣਕਾਰੀ ਮੁਤਾਬਕ ਬੀਤੇ 10 ਦਿਨਾਂ ਤੋਂ ਅੰਮ੍ਰਿਤਸਰ ਦੇ ਭੰਡਾਰੀ ਪੁੱਲ 'ਤੇ ਰੇਲ ਹਾਦਸੇ ਦੇ ਪੀੜਤ ਧਰਨੇ 'ਤੇ ਬੈਠੇ ਹੋਏ ਹਨ। ਪੀੜਤਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਅਜੇ ਵੀ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਇਹ ਵਾਅਦੇ ਪੂਰੇ ਨਹੀਂ ਹੋਏ ਤਾਂ ਉਹ ਇਸ ਵਿਰੋਧ ਨੂੰ ਹੋਰ ਤਿੱਖਾ ਕਰਨਗੇ।

PunjabKesariਦੱਸ ਦੇਈਏ ਕਿ ਬੀਤੇ ਸਾਲ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ 'ਚ 60 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ। ਹਾਦਸੇ ਤੋਂ ਬਾਅਦ ਜ਼ਖਮੀਆਂ ਦੀ ਮਦਦ ਦਾ ਐਲਾਨ ਕੀਤਾ ਗਿਆ ਸੀ ਪਰ ਉਨ੍ਹਾਂ ਨਾਲ ਕੀਤੇ ਵਾਅਦੇ ਅੱਜ ਵੀ ਪੂਰੇ ਨਹੀਂ ਕੀਤੇ ਗਏ, ਜਿਸ ਤੋਂ ਇਹ ਲੋਕ ਕਾਫੀ ਨਿਰਾਸ਼ ਹਨ।
 


author

Baljeet Kaur

Content Editor

Related News