ਅੰਮ੍ਰਿਤਸਰ ਰੇਲ ਹਾਦਸਾ : ਅਕਾਲੀ ਦਲ ਤੇ ਭਾਜਪਾ ਦਾ ਵਫਦ ਰਾਜਪਾਲ ਨੂੰ ਮਿਲੇਗਾ ਅੱਜ (ਪੜ੍ਹੋ 23 ਅਕਤੂਬਰ ਦੀਆਂ ਖਾਸ ਖਬਰਾਂ)

Tuesday, Oct 23, 2018 - 01:13 AM (IST)

ਅੰਮ੍ਰਿਤਸਰ ਰੇਲ ਹਾਦਸਾ : ਅਕਾਲੀ ਦਲ ਤੇ ਭਾਜਪਾ ਦਾ ਵਫਦ ਰਾਜਪਾਲ ਨੂੰ ਮਿਲੇਗਾ ਅੱਜ (ਪੜ੍ਹੋ 23 ਅਕਤੂਬਰ ਦੀਆਂ ਖਾਸ ਖਬਰਾਂ)

ਅੰਮ੍ਰਿਤਸਰ—ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਿੰਮੇਵਾਰ ਲੋਕਾਂ 'ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਇਕ ਸਾਂਝਾ ਵਫਦ ਸੂਬੇ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਅੱਜ ਮੁਲਾਕਾਤ ਕਰਨਗੇ। 

ਮੀਟ ਤੇ ਸ਼ਰਾਬ ਦੀ ਵਿਕਰੀ 'ਤੇ ਅੱਜ ਰਹੇਗੀ ਪਾਬੰਦੀ

ਜ਼ਿਲਾ ਮੈਜਿਸਟਰੇਟ-ਕਮ-ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ 'ਤੇ ਅੱਜ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਰੋਹ ਵਾਲੀ ਥਾਂ ਦੇ ਨੇੜੇ ਮੀਟ ਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਲਾ ਦਿੱਤੀ ਹੈ।

ਸਬਰੀਮਾਲਾ ਮੁੱਦੇ 'ਤੇ ਸੁਣਵਾਈ ਦੀ ਤਰੀਕ 'ਤੇ ਫੈਸਲਾ ਅੱਜ


ਚੋਟੀ ਦੀ ਅਦਾਲਤ ਨੇ ਸੋਮਵਾਰ ਨੂੰ ਕਿਹਾ ਕਿ ਉਹ ਕੇਰਲ ਦੇ ਸਬਰੀਮਾਲਾ ਮੰਦਰ 'ਚ ਹਰ ਉਮਰ ਵਰਗ ਦੀਆਂ ਔਰਤਾਂ ਦੇ ਦਾਖਲੇ ਦੀ ਆਗਿਆ ਦੇਣ ਵਾਲੇ ਉਸ ਦੇ ਫੈਸਲੇ ਖਿਲਾਫ ਮੁੜ ਵਿਚਾਰ ਪਟੀਸ਼ਨਾਂ ਨੂੰ ਸੁਣਵਾਈ ਲਈ ਸੂਚੀਬੱਧ ਕੀਤੇ ਜਾਣ ਦੀ ਤਾਰੀਖ 'ਤੇ ਅੱਜ ਨੂੰ ਫੈਸਲਾ ਕਰੇਗੀ। 


ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 21 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਪੰਜ ਦਿਨਾਂ ਦੌਰੇ ਦੌਰਾਨ ਅੱਜ ਇਜ਼ਰਾਈਲ ਦੇ ਰਾਸ਼ਟਰਪਤੀ ਰਿਊਵੇਨ ਰਿਵਲਿਨ ਨਾਲ ਮੁਲਾਕਾਤ ਕਰਕੇ ਦੁਵੱਲੇ ਹਿੱਤਾਂ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰਤ ਵਿਚਾਰ-ਚਰਚਾ ਕਰਨਗੇ।


ਦਿਹਾਤੀ-ਕਿਸਾਨਾਂ ਵੱਲੋਂ ਪੰਜਾਬ ਭਰ 'ਚ ਚੱਕਾ ਜਾਮ ਅੱਜ


ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪਰਾਲੀ ਸਾੜਨ ਤੇ ਕੁਝ ਕਿਸਾਨਾਂ ਦੇ ਕੱਟੇ ਗਏ ਚਲਾਨਾਂ ਨੂੰ ਲੈ ਕੇ ਸਬ-ਤਹਿਸੀਲ ਸਾਦਿਕ ਵਿਖੇ ਨਾਇਬ ਤਹਿਸੀਲਦਾਰ ਦੇ ਦਫਤਰ ਅੱਗੇ ਪੰਜ ਦਿਨ ਲਗਾਤਾਰ ਚੱਲਦਾ ਰਿਹਾ ਸੀ ਤੇ ਇਸ ਦੌਰਾਨ ਜ਼ਿਲਾ ਪ੍ਰਸ਼ਾਸਨ ਫ਼ਰੀਦਕੋਟ ਨਾਲ ਗੱਲਬਾਤ ਟੁੱਟਣ ਤੋਂ ਬਾਅਦ ਜਥੇਬੰਦੀ ਵੱਲੋਂ ਅੱਜ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਪੰਜਾਬ ਭਰ 'ਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ।


ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ


35ਵਾਂ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ 'ਚ ਸ਼ੁਰੂ ਹੋ ਰਿਹਾ ਹੈ। ਡੀ. ਸੀ. ਜਲੰਧਰ ਤੇ ਆਯੋਜਨ ਹਾਕੀ ਸੋਸਾਇਟੀ ਦੇ ਪ੍ਰ੍ਰਧਾਨ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਮੁਕਾਬਲੇ ਦਾ ਉਦਘਾਟਨੀ ਮੈਚ ਪੂਲ ਬੀ 'ਚ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ, ਦਿੱਲੀ ਦੀਆਂ ਟੀਮਾਂ ਵਿਚਾਲੇ ਸ਼ਾਮ 6 ਵਜੇ ਖੇਡਿਆ ਜਾਵੇਗਾ।


ਖੇਡ
ਅੱਜ ਹੋਣ ਵਾਲੇ ਮੁਕਾਬਲੇ


ਕ੍ਰਿਕਟ : ਸ਼੍ਰੀਲੰਕਾ ਬਨਾਮ ਇੰਗਲੈਂਡ (5ਵਾਂ ਵਨ ਡੇ)
ਕ੍ਰਿਕਟ : ਦੇਵਧਰ ਟਰਾਫੀ ਕ੍ਰਿਕਟ ਟੂਰਨਾਮੈਂਟ-2018
ਫੁੱਟਬਾਲ : ਦਿੱਲੀ ਬਨਾਮ ਚੇਨਈ (ਆਈ. ਐੱਸ. ਐੱਲ.)
ਪ੍ਰੋ ਕਬੱਡੀ ਲੀਗ : ਮੁੰਬਈ ਬਨਾਮ ਹੈਦਰਾਬਾਦ


Related News