ਅੰਮ੍ਰਿਤਸਰ ਰੇਲ ਹਾਦਸਾ : ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਕੱਢਿਆ ਗਿਆ ਕੈਂਡਲ ਮਾਰਚ (ਵੀਡੀਓ)

10/21/2018 11:58:13 AM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਪੂਰਾ ਦੇਸ਼ 'ਚ ਸੋਗ ਦੀ ਲਹਿਰ ਦੇਖੀ ਜਾ ਰਹੀ ਹੈ। ਇਸ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਪੂਰੇ ਸੂਬੇ ਭਰ 'ਚ ਕੈਂਡਲ ਮਾਰਚ ਕੱਢ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਬੰਧੀ ਵੱਖ-ਵੱਖ ਸ਼ਹਿਰਾਂ ਲੁਧਿਆਣਾ, ਮੋਗਾ, ਮੁਕਤਸਰ ਤੇ ਜਲੰਧਰ 'ਚ ਲੋਕਾਂ ਵਲੋਂ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚ ਹੁੰਦੇ ਹੋਏਕੈਂਡਲ ਮਾਰਚ ਗਿਆ ਤੇ ਮਰਨ ਵਾਲਿਆਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ। ਉਥੇ ਹੀ ਸਿਆਸੀ ਨੇਤਾਵਾਂ ਵਲੋਂ ਇਸ ਹਾਦਸੇ 'ਤੇ ਕੀਤੀ ਜਾ ਰਹੀ ਰਾਜਨੀਤੀ ਦੀ ਲੋਕਾਂ ਵਲੋਂ ਨਿੰੰਦਾ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨੇਤਾਵਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਇਨਸਾਨੀਅਤ ਦੀ ਗੱਲ ਕਰਨੀ ਚਾਹੀਦੀ ਹੈ। 

ਦੱਸ ਦਈਏ ਕਿ ਸ਼ੁੱਕਰਵਾਰ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਧੋਬੀ ਘਾਟ 'ਤੇ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ। ਇਸ ਦੌਰਾਨ ਰੇਲਵੇ ਟਰੈਕ 'ਤੇ ਖੜ੍ਹੇ ਲੋਕਾਂ ਨੂੰ ਰੇਲ ਗੱਡੀ ਨੇ ਕੁਚਲ ਦਿੱਤਾ ਸੀ, ਜਿਸ ਕਾਰਨ 59 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ।


Related News