ਰੇਲ ਹਾਦਸਾ : PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

10/19/2018 10:46:48 PM

ਅੰਮ੍ਰਿਤਸਰ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਹਾਦਸੇ 'ਚ ਮਾਰੇ ਗਏ ਤੇ ਜ਼ਖਮੀਆਂ ਦੀ ਸਹਾਇਤਾ ਲਈ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅੰਮ੍ਰਿਤਸਰ 'ਚ ਹੋਏ ਰੇਲ ਹਾਦਸੇ ਦੌਰਾਨ 50 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਜਾਣ 'ਤੇ ਦੁੱਖ ਜਤਾਇਆ ਅਤੇ ਉਨ੍ਹਾਂ ਨੇ ਇਸ ਦੇ ਬਾਅਦ ਹੀ ਟਵੀਟ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਮੋਦੀ ਨੇ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।