ਅੰਮ੍ਰਿਤਸਰ ਰੇਲ ਹਾਦਸਾ : ਪੀੜਤਾਂ ਵਲੋਂ ਤੀਜੇ ਦਿਨ ਵੀ ਧਰਨਾ ਜਾਰੀ
Wednesday, Dec 11, 2019 - 04:33 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਜੌੜਾ ਰੇਲ ਹਾਦਸਾ ਪੀੜਤ ਪਰਿਵਾਰਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਹੈ। ਇਹ ਧਰਨਾ ਪੀੜਤਾਂ ਵਲੋਂ ਭੰਡਾਰੀ ਪੁਲ 'ਤੇ ਸਰਕਾਰ ਖਿਲਾਫ ਧਰਨਾ ਲਗਾਇਆ ਹੈ। ਪੀੜਤਾਂ ਦਾ ਦੋਸ਼ ਹੈ ਕਿ ਸਰਕਾਰ ਨੇ ਉਨ੍ਹਾਂ ਨਾਲ ਕੀਤਾ ਇਕ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਵਲੋਂ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ।
ਦੱਸ ਦੇਈਏ ਕਿ ਪਿਛਲੇ ਸਾਲ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਸਾਹਿਬ ਵਿਖੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ 'ਚ 60 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ ਜਦਕਿ ਕਈ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਸਨ। ਇਨ੍ਹਾਂ ਮਾਰੇ ਗਏ ਲੋਕਾਂ 'ਚੋਂ ਕੁਝ ਪਰਿਵਾਰ ਇਹੋ ਜਿਹੇ ਹਨ, ਜਿਨ੍ਹਾਂ ਦੇ ਅੱਗੇ ਪਿੱਛੇ ਕਮਾਉਣ ਵਾਲਾ ਕੋਈ ਨਹੀਂ ਰਿਹਾ ਸੀ। ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨਾਲ ਜੋ ਵਾਅਦੇ ਕੀਤੇ ਸਨ ,ਉਹ ਅਜੇ ਤੱਕ ਪੂਰੇ ਨਹੀਂ ਕੀਤੇ ਅਤੇ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।