ਅੰਮ੍ਰਿਤਸਰ ਰੇਲ ਹਾਦਸਾ: ਸਰਕਾਰ ਮੁਆਵਜ਼ਾ ਦੇਵੇ ਤਾਂ ਤੋਰਾਂਗਾ ਨੂੰਹ ਦੀ ਡੋਲੀ (ਵੀਡੀਓ)
Tuesday, Dec 04, 2018 - 05:14 PM (IST)
ਅੰਮ੍ਰਿਤਸਰ (ਬਿਊਰੋ) - ਕੁਝ ਸਮਾਂ ਪਹਿਲਾਂ ਵਾਪਰੇ ਅੰਮ੍ਰਿਤਸਰ ਰੇਲ ਹਾਦਸੇ 'ਚ 60 ਤੋਂ ਵਧ ਲੋਕਾਂ ਦੀ ਮੌਤ ਹੋ ਗਈ ਸੀ, ਜਿਸ 'ਚ ਕਈ ਸੁਹਾਗਣਾਂ ਦਾ ਸੁਹਾਗ ਉਜੜ ਗਿਆ ਸੀ ਅਤੇ ਕਈ ਪਰਿਵਾਰ। ਇਸ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਪੀੜਤਾਂ ਨੂੰ 5 ਲੱਖ ਰੁਪਏ ਮੁਆਵਜ਼ੇ ਦੇ ਤੌਰ 'ਤੇ ਦੇਣ ਦਾ ਐਲਾਨ ਕੀਤਾ ਗਿਆ ਸੀ। ਦੱਸ ਦੇਈਏ ਕਿ ਅੰਮ੍ਰਿਤਸਰ ਰੇਲ ਹਾਦਸੇ 'ਚ ਆਪਣੇ ਪਤੀ ਨੂੰ ਗੁਆਹ ਚੁੱਕੀ ਪ੍ਰੀਤੀ ਦੇ ਸੱਸ ਅਤੇ ਸਹੁਰਾ ਚਾਹੁੰਦੇ ਹਨ ਕਿ ਜੇਕਰ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਮਿਲ ਜਾਂਦਾ ਹੈ ਤਾਂ ਉਹ ਆਪਣੀ ਨੂੰਹ ਦਾ ਦੂਜਾ ਵਿਆਹ ਕਰ ਦੇਣਗੇ ਤਾਂ ਕਿ ਉਹ ਆਪਣੀ ਬਾਕੀ ਦੀ ਜਿੰਦਗੀ ਖੁਸ਼ੀ-ਖੁਸ਼ੀ ਬਿਤਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਇਸ ਹਾਦਸੇ 'ਚ ਮਾਰੇ ਗਏ ਪੀੜਤਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ, ਜਿਸ ਦੀ ਰਾਸ਼ੀ ਕਈ ਪੀੜਤ ਪਰਿਵਾਰਾਂ ਨੂੰ ਮਿਲ ਚੁੱਕੀ ਹੈ।
