ਕਲੀਨ ਚਿੱਟ ਮਿਲਣ ਤੋਂ ਬਾਅਦ ਮੈਡਮ ਸਿੱਧੂ ਦਾ ਪਹਿਲਾ ਪ੍ਰਤੀਕਰਮ

Thursday, Dec 06, 2018 - 02:43 PM (IST)

ਕਲੀਨ ਚਿੱਟ ਮਿਲਣ ਤੋਂ ਬਾਅਦ ਮੈਡਮ ਸਿੱਧੂ ਦਾ ਪਹਿਲਾ ਪ੍ਰਤੀਕਰਮ

ਅੰਮ੍ਰਿਤਸਰ - ਅੰਮ੍ਰਿਤਸਰ ਵਿਖੇ ਦੁਸਹਿਰੇ ਵਾਲੇ ਦਿਨ ਵਾਪਰੇ ਭਿਆਨਕ ਰੇਲ ਹਾਦਸੇ ਦੀ ਜਾਂਚ ਲਈ ਕਾਇਮ ਕੀਤੀ ਗਈ ਜਾਂਚ ਕਮੇਟੀ ਦੀ ਰਿਪੋਰਟ 'ਚ ਨਵਜੋਤ ਕੌਰ ਸਿੱਧੂ ਨੂੰ ਵੱਡੀ ਰਾਹਤ ਮਿਲ ਗਈ ਹੈ। ਇਸ ਉਪਰੰਤ ਨਵਜੋਤ ਕੌਰ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੇਲਵੇ ਹਾਦਸੇ ਸਬੰਧੀ ਜਾਂਚ ਨਿਰਪੱਖ ਤਰੀਕੇ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਜਾਂਚ 'ਚ ਕੋਈ ਦਖਲ ਅੰਦਾਜ਼ੀ ਨਹੀਂ ਕੀਤੀ ਗਈ। ਰੇਲਵੇ ਟਰੈਕ ਨੇੜੇ ਹੋਣ ਵਾਲੇ ਸਮਾਗਮਾਂ ਲਈ ਸਖਤ ਨਿਯਮ ਬਣਾਏ ਜਾਣੇ ਚਾਹੀਦੇ ਤਾਂ ਜੋ ਫਿਰ ਤੋਂ ਕੋਈ ਹਾਦਸਾ ਨਾ ਵਾਪਰ ਸਕੇ। 


author

Baljeet Kaur

Content Editor

Related News