ਅੰਮ੍ਰਿਤਸਰ ਰੇਲ ਹਾਦਸੇ ਦਾ ਮਾਮਲਾ ਹਾਈਕੋਰਟ ਪਹੁੰਚਿਆ, ਪਟੀਸ਼ਨ ਦਰਜ

10/22/2018 12:30:23 PM

ਅੰਮ੍ਰਿਤਸਰ : ਅੰਮ੍ਰਿਤਸਰ 'ਚ ਦੁਸਹਿਰੇ ਵਾਲੇ ਦਿਨ ਵਾਪਰੇ ਭਿਆਨਕ ਹਾਦਸੇ 'ਚ 60 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ ਤੇ 50 ਲੋਕਾਂ ਦੇ ਜ਼ਖਮੀ ਹੋਣ ਦਾ ਦਾਅਵਾ ਕੀਤਾ ਗਿਆ ਹੈ। ਇਸ ਹਾਦਸੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਇਕ ਵਿਅਕਤੀ ਵਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। 

ਜਾਣਕਾਰੀ ਮੁਤਾਬਕ ਗੁਰੂਗ੍ਰਾਮ ਦੇ ਦਿਨੇਸ਼ ਕੁਮਾਰ ਨੇ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਜਾਂ ਫਿਰ ਐੱਸ.ਆਈ.ਟੀ. ਤੋਂ ਕਰਵਾਉਣ ਤੋਂ ਮੰਗ ਕੀਤੀ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਦੁਸਹਿਰੇ ਵਾਲੇ ਦਿਨ ਜੌੜਾ ਫਾਟਕ ਨੇੜੇ ਵੱਡੀ ਗਿਣਤੀ 'ਚ ਲੋਕਾਂ ਦਾ ਇਕੱਠ ਹੋਣ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਲਾਪਰਵਾਹੀ ਵਰਤੀ ਗਈ, ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ। ਪਟੀਸ਼ਨ 'ਚ ਸਬੰਧਿਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਵੀ ਮੰਗ ਕੀਤੀ ਗਈ ਹੈ।