ਅੰਮ੍ਰਿਤਸਰ ਰੇਲ ਹਾਦਸਾ : ਪੀੜਤ ਪਰਿਵਾਰਾਂ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

Sunday, Dec 23, 2018 - 02:25 PM (IST)

ਅੰਮ੍ਰਿਤਸਰ ਰੇਲ ਹਾਦਸਾ : ਪੀੜਤ ਪਰਿਵਾਰਾਂ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਭਿਆਨਕ ਰੇਲ ਹਾਦਸੇ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ। ਇਸ ਸਬੰਧੀ ਅੱਜ ਪੀੜਤ ਪਰਿਵਾਰਾਂ ਵਲੋਂ ਹਾਦਸੇ ਵਾਲੀ ਜਗ੍ਹਾ 'ਤੇ ਪ੍ਰਦਰਸ਼ਨ ਕੀਤਾ ਗਿਆ। ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਨਾ ਉਨ੍ਹਾਂ ਨੂੰ ਕੋਈ ਮੁਆਵਜ਼ਾ ਦਿੱਤਾ, ਨਾ ਹੀ ਸਰਕਾਰੀ ਨੌਕਰੀ ਦਿੱਤੀ ਤੇ ਨਾ ਹੀ ਦੋਸ਼ੀਆਂ ਨੂੰ ਕੋਈ ਸਜ਼ਾ ਦਿੱਤੀ ਹੈ। ਇਸ ਦੌਰਾਨ ਪੀੜਤ ਪਰਿਵਾਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਸਜ਼ਾ ਨਾ ਦਿੱਤੀ ਗਈ ਤਾਂ ਉਨ੍ਹਾਂ ਵਲੋਂ ਵੱਡਾ ਅੰਦੋਲਨ ਕੀਤਾ ਜਾਵੇਗਾ। 

ਦੱਸ ਦੇਈਏ ਕਿ ਦੁਸਹਿਰੇ ਜੌੜਾ ਫਾਟਕ ਨੇੜੇ ਵਾਪਰੇ ਭਿਆਨਕ ਰੇਲ ਹਾਦਸੇ 'ਚ 62 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ ਤੇ ਕਈ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਸਨ। 


author

Baljeet Kaur

Content Editor

Related News