ਅੰਮ੍ਰਿਤਸਰ ਰੇਲ ਹਾਦਸਾ ਮਾਮਲਾ ਫਿਰ ਗਰਮਾਇਆ, ਪੀੜਤਾਂ ਨੇ ਸਰਕਾਰ ਖਿਲਾਫ ਲਗਾਇਆ ਧਰਨਾ

Monday, Dec 09, 2019 - 01:14 PM (IST)

ਅੰਮ੍ਰਿਤਸਰ ਰੇਲ ਹਾਦਸਾ ਮਾਮਲਾ ਫਿਰ ਗਰਮਾਇਆ, ਪੀੜਤਾਂ ਨੇ ਸਰਕਾਰ ਖਿਲਾਫ ਲਗਾਇਆ ਧਰਨਾ

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਰੇਲ ਹਾਦਸਾ ਮਾਮਲਾ ਇਕ ਫਿਰ ਗਰਮਾ ਗਿਆ ਹੈ। ਪੀੜਤਾਂ ਵਲੋਂ ਭੰਡਾਰੀ ਪੁਲ 'ਤੇ ਸਰਕਾਰ ਖਿਲਾਫ ਧਰਨਾ ਲਗਾਇਆ ਹੈ। ਇਸ ਮੌਕੇ ਪੀੜਤਾਂ ਨੇ ਪੰਜਾਬ ਸਰਕਾਰ ਅਤੇ ਸਿੱਧੂ ਜੋੜੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਨੇ ਉਨ੍ਹਾਂ ਨਾਲ ਕੀਤਾ ਇਕ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਵਲੋਂ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ।

ਦੱਸ ਦੇਈਏ ਕਿ ਪਿਛਲੇ ਸਾਲ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਸਾਹਿਬ ਵਿਖੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ 'ਚ 60 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ ਜਦਕਿ ਕਈ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਸਨ। ਇਨ੍ਹਾਂ ਮਾਰੇ ਗਏ ਲੋਕਾਂ 'ਚੋਂ ਕੁਝ ਪਰਿਵਾਰ ਇਹੋ ਜਿਹੇ ਹਨ, ਜਿਨ੍ਹਾਂ ਦੇ ਅੱਗੇ ਪਿੱਛੇ ਕਮਾਉਣ ਵਾਲਾ ਕੋਈ ਨਹੀਂ ਰਿਹਾ ਸੀ। ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨਾਲ ਜੋ ਵਾਅਦੇ ਕੀਤੇ ਸਨ ,ਉਹ ਅਜੇ ਤੱਕ ਪੂਰੇ ਨਹੀਂ ਕੀਤੇ ਅਤੇ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।


author

Baljeet Kaur

Content Editor

Related News