ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਚੈਕਿੰਗ (ਵੀਡੀਓ)

07/06/2018 12:46:20 PM

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਜੀ. ਆਰ. ਪੀ, ਆਰ. ਪੀ. ਐੱਫ ਤੇ ਜ਼ਿਲਾ ਪੁਲਸ ਵਲੋਂ ਸਾਂਝੇ ਤੌਰ 'ਤੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਕਰਮਚਾਰੀਆਂ ਵਲੋਂ ਯਾਤਰੀਆਂ ਦੇ ਬੈਗਾਂ ਦੀ ਤਲਾਸ਼ੀ ਲਈ ਗਈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ ਧਰਮਿੰਦਰ ਕਲਿਆਣ ਨੇ ਦੱਸਿਆ ਕਿ ਪਿਛਲੇ ਦਿਨੀਂ ਰੇਲਵੇ ਸਟੇਸ਼ਨ ਨੂੰ ਲੈ ਕੇ ਜੋ ਧਮਕੀਆਂ ਮਿਲ ਰਹੀਆਂ ਹਨ, ਉਸ ਨੂੰ ਦੇਖਦਿਆਂ ਇਹ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਜ਼ਿਕਰਯੋਗ ਹੈ ਕਿ ਅੱਤਵਾਦੀ ਸੰਗਠਨ ਜੈਸ਼.ਏ.ਮੁਹੰਮਦ ਦੇ ਨਾਂ ਤੋਂ ਜਾਰੀ ਪੱਤਰ 'ਚ ਸੱਤ ਰੇਲਵੇ ਸਟੇਸ਼ਨਾਂ ਤੇ ਤਿੰਨ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਜਿਸ 'ਚ ਅੰਮ੍ਰਿਤਸਰ ਰੇਲਵੇ ਸਟੇਸ਼ਨ ਵੀ ਸ਼ਾਮਲ ਹੈ।