ਕੇਜਰੀਵਾਲ ਨੂੰ ਮਿਲਣ ਅੰਮ੍ਰਿਤਸਰ ਹੋਟਲ 'ਚ ਪਹੁੰਚੇ ਰਾਜਾ ਵੜਿੰਗ, ਹੋ ਸਕਦੇ ਨੇ ਆਹਮੋ-ਸਾਹਮਣੇ
Saturday, Dec 25, 2021 - 11:31 AM (IST)
ਅੰਮ੍ਰਿਤਸਰ (ਵੈੱਬ ਡੈਸਕ, ਗੁਰਿੰਦਰ ਸਾਗਰ) - ਗਿੱਦੜਬਾਹਾ ਦੇ ਵਿਧਾਇਕ ਅਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰੀਟ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਅੰਮ੍ਰਿਤਸਰ ਪਹੁੰਚ ਗਏ ਹਨ। ਬੀਤੇ ਦਿਨ ਰਾਜਾ ਵੜਿੰਗ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਵਿਖੇ ਕੇਜਰੀਵਾਲ ਦੀ ਰਿਹਾਇਸ਼ ’ਤੇ ਪਹੁੰਚੇ ਗਏ ਸਨ, ਜਿਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਕੇਜਰੀਵਾਲ ਪੰਜਾਬ ਦੌਰੇ ’ਤੇ ਆਏ ਹੋਏ ਹਨ। ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਅੱਜ ਰਾਜਾ ਵੜਿੰਗ ਅੰਮ੍ਰਿਤਸਰ ਦੇ ਇਕ ਹੋਟਲ ’ਚ ਪਹੁੰਚ ਗਏ, ਜਿਥੇ ਉਹ ਕੇਜਰੀਵਾਲ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ। ਰਾਜਾ ਵੜਿੰਗ ਕੇਜਰੀਵਾਲ ਨਾਲ ਮੁਲਾਕਾਤ ਕਰਨ ਦਾ ਸਮਾਂ ਮੰਗ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਦਰਬਾਰ ਸਾਹਿਬ ਬੇਅਦਬੀ ਮਾਮਲਾ : ਮ੍ਰਿਤਕ ਦੇ ਉਂਗਲਾਂ ਦੇ ਨਿਸ਼ਾਨ ਅਤੇ DNA ਜਾਂਚ ਲਈ ਰੱਖੇ ਗਏ ਵਿਸ਼ੇਸ਼ ਅੰਗ
ਇਸ ਸਬੰਧ ’ਚ ਬੋਲ੍ਹਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਉਹ ਪੀ.ਆਰ.ਟੀ.ਸੀ ਬੱਸਾਂ ਦੇ ਮੁੱਦੇ ਨੂੰ ਲੈ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਆਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ’ਚ ਮੈਂ ਅਰਵਿੰਦ ਕੇਜਰੀਵਾਲ ਨੂੰ 13 ਚਿੱਠੀਆਂ ਲਿਖ ਚੁੱਕਾ ਹਾਂ। ਚਿਠੀਆਂ ਲਿਖਣ ਦੇ ਬਾਵਜੂਦ ਉਹ ਮੈਨੂੰ ਮਿਲਣ ਦਾ ਸਮਾਂ ਨਹੀਂ ਦੇ ਰਹੇ। ਕੇਜਰੀਵਾਲ ’ਤੇ ਹਮਲਾ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਕੇਜਰੀਵਾਲ ਵਰਗਾ ਹੰਕਾਰੀ ਮੁੱਖ ਮੰਤਰੀ ਮੈਂ ਕਦੇ ਨਹੀਂ ਵੇਖਿਆ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਕਿਹਾ ਕਿ ਦਿੱਲੀ ਦੇ ਏਅਰਪੋਰਟ ਤੱਕ ਸਿਰਫ਼ ਬਾਦਲਾਂ ਦੀਆਂ ਬੱਸਾਂ ਜਾਂਦੀਆਂ ਹਨ। ਸਾਡੀਆਂ ਬੱਸਾਂ ਨੂੰ ਦਿੱਲੀ ਦੇ ਏਅਰਪੋਰਟ ’ਚ ਨਹੀਂ ਜਾਣ ਦਿੱਤਾ ਜਾਂਦਾ। ਰਾਜਾ ਵੜਿੰਗ ਨੇ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਮੇਰਾ ਹੰਗਾਮਾ ਕਰਨ ਦਾ ਕੋਈ ਮਕਸਦ ਨਹੀਂ, ਸਗੋਂ ਮੇਰਾ ਮੁੱਖ ਉਦੇਸ਼ ਪੰਜਾਬ ਦੀ ਭਲਾਈ ਕਰਨਾ ਹੈ। ਇਸੇ ਲਈ ਉਹ ਵਾਰ-ਵਾਰ ਕੇਜਰੀਵਾਲ ਤੋਂ ਮੁਲਾਕਾਤ ਕਰਨ ਦਾ ਸਮਾਂ ਮੰਗ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)