ਜਾਣੋ ਰਾਜਾਸਾਂਸੀ ਦੇ ਪੋਲਿੰਗ ਬੂਥ ਨੰ. 123 'ਚ ਮੁੜ ਤੋਂ ਕਿਉਂ ਹੋ ਰਹੀ ਹੈ ਵੋਟਿੰਗ

05/22/2019 9:41:25 AM

ਰਾਜਾਸਾਂਸੀ : ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ ਅੱਜ ਮੁੜ ਵੋਟਿੰਗ ਹੋ ਰਹੀ ਹੈ। ਜਾਣਕਾਰੀ ਮੁਤਾਬਕ ਰਾਜਾਸਾਂਸੀ ਦੇ ਪਿੰਡ ਸ਼ਹੂਰਾ 'ਤ ਪੋਲਿੰਗ ਬੂਥ ਨੰਬਰ 123 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਸਾਹਮਣੇ ਆਇਆ ਸੀ ਕਿ ਇਸ ਬੂਥ 'ਚ ਚੋਣ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਗਈ ਤੇ ਇਕ ਤੋਂ ਵੱਧ ਵਿਅਕਤੀ ਇਕੱਠੇ ਵੋਟ ਦਾ ਭੁਗਤਾਨ ਕਰ ਰਹੇ ਸਨ ਪਰ ਇਸ ਸਬੰਧੀ ਕਿਸੇ ਦੀ ਵੀ ਰਾਜਨੀਤਿਕ ਦਲ ਵਲੋਂ ਕੋਈ ਸ਼ਿਕਾਇਤ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਵਲੋਂ ਇਸ ਸਾਰੇ ਮਸਲੇ ਨੂੰ ਚੋਣ ਕਮਿਸ਼ਨ ਦੇ ਧਿਆਨ 'ਚ ਲਿਆਉਣ ਤੋਂ ਬਾਅਦ ਬੂਥ ਨੰਬਰ 123 ਦੀਆਂ ਵੋਟਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਅੱਜ ਦੁਬਾਰਾ ਵੋਟਿੰਗ ਕਰਵਾਈ ਜਾ ਰਹੀ ਹੈ। 


Baljeet Kaur

Content Editor

Related News