ਰਾਜਾਸਾਂਸੀ ਦੇ ਪੋਲਿੰਗ ਬੂਥ ਨੰ. 123 'ਤੇ 7 ਵਜੇ ਤੱਕ ਹੋਈ 73.2 ਫੀਸਦੀ ਵੋਟਿੰਗ

Wednesday, May 22, 2019 - 05:34 PM (IST)

ਰਾਜਾਸਾਂਸੀ ਦੇ ਪੋਲਿੰਗ ਬੂਥ ਨੰ. 123 'ਤੇ 7 ਵਜੇ ਤੱਕ ਹੋਈ 73.2 ਫੀਸਦੀ ਵੋਟਿੰਗ

ਲੋਪੋਕੇ (ਸਤਨਾਮ) : ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ 19 ਮਈ ਨੂੰ ਲੋਕ ਸਭਾ ਚੋਣ ਰੱਦ ਹੋਣ ਤੋਂ ਬਾਅਦ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਿਆ ਹੈ, ਜੋ ਕਿ ਸ਼ਾਮ 6 ਵਜੇ ਤੱਕ ਚੱਲੇਗਾ। ਵੋਟਾਂ ਪਾਉਣ ਦਾ ਕੰਮ ਅਮਨ-ਸ਼ਾਂਤੀ ਨਾਲ ਚੱਲ ਰਿਹਾ ਹੈ।

PunjabKesari

ਇਥੇ ਪੁਲਸ ਵਲੋਂ ਸਖਤ ਪ੍ਰਬੰਧ ਕੀਤੇ ਹਨ ਤੇ ਹਰੇਕ ਦੀ ਚੈਕਿੰਗ ਕਰਕੇ ਪੋਲਿੰਗ ਬੂਥ ਦੇ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਦੁਬਾਰਾ ਹੋ ਰਹੀ ਪੋਲਿੰਗ 'ਚ ਲੋਕਾਂ 'ਚ ਉਤਸ਼ਾਹ ਕਾਫੀ ਘੱਟ ਵੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਪੋਲਿੰਗ ਦੀ ਰਫਤਾਰ ਕਾਫੀ ਢਿੱਲੀ ਚੱਲ ਰਹੀ ਹੈ ਤੇ ਹੁਣ ਤੱਕ 73.2 ਫੀਸਦੀ ਵੋਟਿੰਗ ਹੋ ਚੁੱਕੀ ਹੈ।

PunjabKesariਦੱਸ ਦੇਈਏ ਕਿ ਇਸ ਪੋਲਿੰਗ ਸਟੇਸ਼ਨ 'ਤੇ ਲੱਗੇ  ਕੈਮਰੇ 'ਚ ਸਾਹਮਣੇ ਆਇਆ ਸੀ ਕਿ ਇਸ ਬੂਥ 'ਚ ਚੋਣ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਗਈ, ਜਿਸ ਤੋਂ ਬਾਅਦ ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਵਲੋਂ ਇਸ ਸਾਰੇ ਮਸਲੇ ਨੂੰ ਚੋਣ ਕਮਿਸ਼ਨ ਦੇ ਧਿਆਨ 'ਚ ਲਿਆਉਣ ਤੋਂ ਬਾਅਦ ਬੂਥ ਨੰਬਰ 123 ਦੀਆਂ ਵੋਟਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਅੱਜ ਦੁਬਾਰਾ ਵੋਟਿੰਗ ਕਰਵਾਈ ਜਾ ਰਹੀ ਹੈ।

PunjabKesari


author

Baljeet Kaur

Content Editor

Related News