ਅੰਮ੍ਰਿਤਸਰ ’ਚ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਝੰਡਾ, ਭਾਵੁਕ ਭਾਸ਼ਣ ਦਿੰਦਿਆ ਸ਼ਹੀਦਾਂ ਨੂੰ ਕੀਤਾ ਯਾਦ

01/26/2022 3:09:56 PM

ਅੰਮ੍ਰਿਤਸਰ (ਗੁਰਿੰਦਰ ਸਾਗਰ) - ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਗਣਤੰਤਰ ਦਿਹਾੜੇ ’ਤੇ ਦਿੱਤੇ ਭਾਸ਼ਣ ਵਿਚ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕਰਦੇ ਹੋਏ ਰੰਧਾਵਾ ਨੇ ਕਿਹਾ ਕਿ ਅੱਜ ਇੰਨਾ ਸੂਰਮਿਆਂ ਦੀ ਬਦੌਲਤ ਅਸੀਂ ਸਾਰੇ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ। 

ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

ਰੰਧਾਵਾ ਨੇ ਕਿਹਾ ਕਿ ਮੇਰੇ ਦੇਸ਼ ਦੇ ਜਵਾਨ, ਜਿਸ ਵਿਚ ਫੌਜ, ਪੈਰਾ ਮਿਲਟਰੀ ਫੋਰਸ ਤੇ ਪੁਲਸ ਦੇ ਜਵਾਨ ਸ਼ਾਮਲ ਹਨ, ਨੇ ਦੇਸ਼ ’ਤੇ ਹਮਲਾ ਕਰਨ ਵਾਲੇ ਸਾਰੇ ਦੁਸ਼ਮਣਾਂ ਦਾ ਬੜੀ ਬਹਾਦਰੀ ਨਾਲ ਮੁਕਾਬਲਾ ਕੀਤਾ। ਸਾਡੇ ਕਿਸਾਨਾਂ ਨੇ ਦੇਸ਼ ਦੇ ਅੰਨ-ਭੰਡਾਰ ਭਰੇ ਹਨ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਦੇਸ਼ ਨੂੰ ਅੰਨ ਲਈ ਬਾਹਰ ਦੇ ਮੁਲਕਾਂ ਅੱਗੇ ਹੱਥ ਫੈਲਾਉਣੇ ਪੈਂਦੇ ਸਨ। ਸਾਡੇ ਕਿਸਾਨਾਂ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ਼ ਵਾਸੀਆਂ ਦਾ ਢਿੱਡ ਭਰਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼

ਰੰਧਾਵਾ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਸਰਹੱਦਾਂ ਦੀ ਰਾਖੀ ਕਰਦੇ ਜਵਾਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਦੀ ਕਾਇਮੀ ਲਈ ਜਵਾਨਾਂ ਦੀ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿੱਚ ਵੱਡੀ ਜਮਹੂਰੀਅਤ ਬਣਨ ਦਾ ਮਾਣ ਪ੍ਰਾਪਤ ਹੋਇਆ। ਗੁਰੂ ਨਗਰੀ ਨੇ ਵੱਡੇ ਸਾਕੇ ਆਪਣੀ ਹਿੱਕ ਉਤੇ ਹਿੰਡਾਏ ਹਨ, ਜਿੰਨਾ ਦੀ ਬਦੌਲਤ ਅੱਜ ਦਾ ਦਿਨ ਵੇਖਣ ਨੂੰ ਨਸੀਬ ਹੋਇਆ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਗੁਰੂ ਨਗਰੀ ਵਿਚ ਮੈਨੂੰ ਤਿਰੰਗਾ ਲਹਿਰਾਉਣ ਦਾ ਮਾਣ ਪ੍ਰਾਪਤ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

ਮੁੱਖ ਮਹਿਮਾਨ ਵਲੋਂ ਪਰੇਡ ਕਮਾਂਡਰ ਗੁਰਿੰਦਰਬੀਰ ਸਿੰਘ ਸਿੱਧੂ ਨੂੰ ਵਧੀਆ ਪਰੇਡ ਲਈ ਮੋਮੈਂਟੋ ਦੇ ਕੇ ਸਨਮਾਨਤ ਕੀਤਾ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਮੁੱਖ ਮਹਿਮਾਨ ਸੁਖਜਿੰਦਰ ਸਿੰਘ ਰੰਧਾਵਾ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜ਼ਿਲ੍ਹਾ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਆਦਿ ਹਾਜ਼ਰ ਸਨ। 

ਪੜ੍ਹੋ ਇਹ ਵੀ ਖ਼ਬਰ - ਬੇਅਦਬੀ ਦੇ ਮੁੱਦੇ 'ਤੇ ਸਿਆਸਤ ਕਰਨ ਵਾਲਿਆਂ ਨੂੰ ਭੁਗਤਣੇ ਪੈਣਗੇ ਗੰਭੀਰ ਨਤੀਜੇ: ਸੁਖਬੀਰ ਬਾਦਲ (ਵੀਡੀਓ)

rajwinder kaur

This news is Content Editor rajwinder kaur