ਪਵਿੱਤਰ ਸਰੂਪਾਂ ਦੇ ਖੁਰਦ-ਬੁਰਦ ਹੋਣ ਦੇ ਮਾਮਲੇ 'ਚ ਸਤਿਕਾਰ ਕਮੇਟੀਆਂ ਨੇ ਕੱਢਿਆ ਰੋਸ ਮਾਰਚ

Saturday, Sep 05, 2020 - 12:18 PM (IST)

ਪਵਿੱਤਰ ਸਰੂਪਾਂ ਦੇ ਖੁਰਦ-ਬੁਰਦ ਹੋਣ ਦੇ ਮਾਮਲੇ 'ਚ ਸਤਿਕਾਰ ਕਮੇਟੀਆਂ ਨੇ ਕੱਢਿਆ ਰੋਸ ਮਾਰਚ

ਅੰਮ੍ਰਿਤਸਰ (ਅਨਜਾਣ) : ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅੱਗਜਣੀ ਦੀ ਘਟਨਾ ਕਾਰਣ 328 ਸਰੂਪਾਂ ਦਾ ਖੁਰਦ-ਬੁਰਦ ਹੋ ਜਾਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਨੇਡਾ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਲਈ ਭੇਜੇ ਗਏ 450 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦਾ ਸਮੁੰਦਰ ਦੇ ਕੰਢੇ ਤੇ ਜ਼ਿਆਦਾ ਦੇਰ ਤੱਕ ਰੋਕੇ ਰੱਖਣ ਕਾਰਣ ਸਲਾਭੇ ਜਾਣ ਕਾਰਣ ਪੰਜਾਬ ਦੀਆਂ ਵੱਖ-ਵੱਖ ਸਤਿਕਾਰ ਕਮੇਟੀਆਂ ਵਲੋਂ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਨਰਾਇਣ ਸਿੰਘ ਚੌੜਾ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਸੰਤੋਖ ਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਹੱਥ 'ਚ ਸਲੋਗਨ ਲਿਖੀਆਂ ਤਖ਼ਤੀਆਂ ਫੜ੍ਹ ਕੇ ਕੱਢਿਆ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਦੇ ਹੇਠਾਂ ਅਰਦਾਸ ਕੀਤੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਅਯੁੱਧਿਆ ਵਿਖੇ ਰਾਮ ਮੰਦਰ ਦੀ ਉਸਾਰੀ ਸਮੇਂ ਸਿੱਖਾਂ ਨੂੰ ਲਵ-ਕੁਸ਼ ਦੀ ਔਲਾਦ ਕਹਿਣ 'ਤੇ ਉਸਦੀ ਤਸਵੀਰ ਅੱਗ ਲਗਾ ਕੇ ਸਾੜੀ ਗਈ।

ਇਹ ਵੀ ਪੜ੍ਹੋ : ਵੱਡੀ ਵਾਰਦਾਤ : ਲੁਟੇਰਿਆ ਨੇ ਦਿਨ-ਦਿਹਾੜੇ ਦੁਕਾਨ 'ਚ ਦਾਖ਼ਲ ਹੋ ਵਪਾਰੀ ਨੂੰ ਗੋਲੀਆਂ ਨਾਲ ਭੁੰਨ੍ਹਿਆ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਰਾਇਣ ਸਿੰਘ ਚੌੜਾ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਖੁੱਲ੍ਹੀ ਚਿੱਠੀ ਪੜ੍ਹੀ ਤੇ ਭਾਈ ਬਲਬੀਰ ਸਿੰਘ ਮੁੱਛਲ ਦੇ ਇਲਾਵਾ ਵੱਖ-ਵੱਖ ਸਤਿਕਾਰ ਕਮੇਟੀ ਆਗੂਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਮਹੰਤ ਨਰੇਣੂ ਦੀ ਰੂਹ ਆ ਗਈ ਹੈ। ਪਹਿਲਾਂ ਅਨੇਕਾਂ ਕੁਰਬਾਨੀਆਂ ਦੇ ਕੇ ਅੱਜ ਤੋਂ 100 ਸਾਲ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਮਹੰਤ ਨਰੇਣੂ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਕਬਜ਼ਾ ਛੁਡਵਾਇਆ ਸੀ ਤੇ ਹੁਣ 100 ਸਾਲ ਪੂਰੇ ਹੋਣ ਤੋਂ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਖੁਦ ਮਹੰਤ ਨਰੇਣੂ ਜਿਹੇ ਕਾਰਨਾਮੇ ਕਰ ਰਹੀ ਹੈ। ਉਨ੍ਹਾਂ ਜਥੇਦਾਰ ਦੇ ਨਾਮ ਖੁੱਲ੍ਹੀ ਚਿੱਠੀ ਪੜ੍ਹਦਿਆਂ ਕਿਹਾ ਕਿ ਕਮੇਟੀ ਦੇ ਰਿਕਾਰਡ 'ਚੋਂ 328 ਸਰੂਪਾਂ ਦਾ ਗਾਇਬ ਹੋਣਾ ਨਾ ਸਿਰਫ਼ ਗੁਰੂ ਖ਼ਾਲਸਾ ਪੰਥ ਦੀ ਇਸ ਪ੍ਰਮੁੱਖ ਸੰਸਥਾ 'ਤੇ ਹੀ ਬਹੁਤ ਵੱਡਾ ਦਾਗ਼ ਹੈ, ਸਗੋਂ ਇਸ ਨਾਲ ਹਰ ਨਾਨਕ ਨਾਮ ਲੇਵਾ ਸਿੱਖ ਦੇ ਹਿਰਦੇ ਵੀ ਵਲੂੰਧਰੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀ ਇਸ ਘੋਰ ਬੱਜਰ ਅਪਰਾਧ ਦੀ ਜ਼ਿੰਮੇਵਾਰੀ ਆਪਣਾ ਇਖਲਾਕੀ ਫ਼ਰਜ਼ ਸਮਝ ਕੇ ਲੈਣ ਦੀ ਥਾਂ ਇਸ ਤੇ ਪਰਦਾ ਪਾਉਣ ਲਈ ਸਬੰਧਤ ਰਿਕਾਰਡ 'ਚ ਅਦਲਾ-ਬਦਲੀ ਕਰਨ ਸਮੇਤ ਹਰ ਸੰਭਵ ਢੰਗ-ਤਰੀਕਾ ਵਰਤਦੇ ਰਹੇ ਹਨ। 

ਇਹ ਵੀ ਪੜ੍ਹੋ : ਵਿਆਹੁਤਾ ਨੂੰ ਘਰ ਮਿਲਣ ਆਇਆ ਪ੍ਰੇਮੀ ਪਤੀ ਨੇ ਫੜ੍ਹਿਆ, ਮਿਲੀ ਅਜਿਹੀ ਖ਼ੌਫਨਾਕ ਸਜ਼ਾ ਕੇ ਸੁਣ ਕੰਬ ਜਾਵੇਗੀ ਰੂਹ

PunjabKesariਉਨ੍ਹਾਂ ਕਿਹਾ ਕਿ ਇਸ ਕਾਂਡ ਨੂੰ ਸਾਹਮਣੇ ਲਿਆਉਣ ਵਾਲੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ 'ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਉਲਟਾ ਉਸ 'ਤੇ ਕਮੇਟੀ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦਮਦਮੀ ਟਕਸਾਲ ਦੇ ਸਥਾਪਨਾ ਦਿਹਾੜੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਸਰੂਪ ਗੁੰਮ ਨਾ ਹੋਣ ਦਾ ਦਾਅਵਾ ਕਰਕੇ ਕੋਰਾ ਝੂਠ ਬੋਲਿਆ। ਇੱਥੇ ਹੀ ਬੱਸ ਨਹੀਂ ਸ਼੍ਰੋਮਣੀ ਕਮੇਟੀ ਇਹ ਵੀ ਜਵਾਬ ਦੇਵੇ ਕਿ ਕੈਨੇਡਾ ਵਿਖੇ ਭੇਜੇ ਗਏ 450 ਸਰੂਪ ਕਿਸ ਤਰ੍ਹਾਂ ਸਲਾਭੇ ਗਏ। ਕੀ ਇਹ ਘੋਰ ਨਿਰਾਦਰ ਨਹੀਂ! ਉਨ੍ਹਾਂ ਕਿਹਾ ਕਿ ਇਕ ਗੁਟਕਾ ਸਾਹਿਬ ਦੀ ਬੇਅਦਬੀ ਕਰਨ 'ਤੇ ਧਾਰਾ 295-ਏ ਲੱਗਦੀ ਹੈ ਤੇ ਜਿਨ੍ਹਾਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਅਣਗਹਿਲੀ ਕਾਰਣ 328 ਸਰੂਪ ਗਾਇਬ ਹੋਏ ਤੇ ਕੈਨੇਡਾ ਵਿਖੇ ਭੇਜੇ ਗਏ 450 ਸਰੂਪ ਸਲਾਭੇ ਗਏ ਉਨ੍ਹਾਂ ਨੂੰ ਤਾਂ ਫ਼ਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਚਿਰ ਕਮੇਟੀ ਪਾਵਨ ਸਰੂਪਾਂ ਬਾਰੇ ਨਹੀਂ ਦੱਸੇਗੀ ਕਿ ਉਹ ਕਿੱਥੇ ਤੇ ਕਿਸ ਹਾਲਤ 'ਚ ਨੇ ਓਨਾ ਚਿਰ ਅਸੀਂ ਚੈਣ ਨਾਲ ਨਹੀਂ ਬੈਠਾਂਗੇ।  ਉਨ੍ਹਾਂ ਕਿਹਾ ਕਿ ਨਾ ਹੀ ਸ਼੍ਰੋਮਣੀ ਕਮੇਟੀ ਨੇ ਤੇ ਨਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਿੱਖ ਕੌਮ ਨੂੰ ਲਵ-ਕੁਸ਼ ਦੀ ਔਲਦਾ ਦੱਸਣ ਵਾਲੇ ਗਿਆਨੀ ਇਕਬਾਲ ਸਿੰਘ ਤੇ ਕੋਈ ਐਕਸ਼ਨ ਲਿਆ ਗਿਆ ਤੇ ਨਾ ਹੀ ਗੁਰੂ ਘਰ ਦੇ ਕੀਰਤਨੀਏ ਰਾਗੀ ਸਿੰਘਾਂ ਨੂੰ ਬੋਲ ਕੁਬੋਲ ਕਹਿਣ ਵਾਲਿਆਂ 'ਤੇ ਕੋਈ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਅਸੀਂ ਰਾਗੀ ਸਿੰਘਾਂ ਨਾਲ ਹਾਂ। ਸਤਿਕਾਰ ਕਮੇਟੀ ਦੇ ਬੁਲਾਰਿਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਜੇਕਰ ਇਨਸਾਫ਼ ਨਾ ਮਿਲਿਆ ਤਾਂ ਸਤਿਕਾਰ ਕਮੇਟੀ ਵੱਡਾ ਸੰਘਰਸ਼ ਵਿੱਢੇਗੀ, ਜਿਸ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਦੀ ਹੋਵੇਗੀ। 

ਇਹ ਵੀ ਪੜ੍ਹੋ : ਸਹੇਲੀਆਂ ਨਾਲ ਕੰਮ ’ਤੇ ਗਈ ਕੁੜੀ ਨੂੰ ਨਹੀਂ ਪਤਾ ਸੀ ਕਿ ਇੰਝ ਹੋਵੇਗਾ ਉਸ ਦਾ ਦਰਦਨਾਕ ਅੰਤ

ਸਾਰੇ ਮਸਲੇ ਸੁਹਿਰਦਤਾ ਨਾਲ ਹੱਲ ਹੋਣਗੇ 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ ਕੋਈ ਵੀ ਸਿੱਖ ਆਪਣਾ ਸੁਝਾਅ ਦੇ ਸਕਦਾ ਹੈ। ਸਤਿਕਾਰ ਕਮੇਟੀ ਦੇ ਸੁਝਾਅ ਤੇ ਗੌਰ ਕੀਤਾ ਜਾਵੇਗਾ ਤੇ ਸੁਹਿਰਦਤਾ ਨਾਲ ਵਿਚਾਰ ਕਰਕੇ ਮਸਲੇ ਹੱਲ ਕੀਤੇ ਜਾਣਗੇ। ਪਰ ਕਿਸੇ ਵੀ ਕੰਮ 'ਚ ਸਮਾਂ ਤਾਂ ਲੱਗਦਾ ਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ 328 ਸਰੂਪਾਂ ਦੇ ਨਾਲ-ਨਾਲ 450 ਸਰੂਪਾਂ ਦੀ ਪੜਤਾਲ ਵੀ ਕਰਵਾਈ ਜਾਵੇਗੀ। 


author

Baljeet Kaur

Content Editor

Related News