ਅੰਮ੍ਰਿਤਸਰ : 1500 ਰੁਪਏ ਦੀ ਖ਼ਾਤਰ ਲੁਟੇਰਿਆਂ ਨੇ ਬੈਂਕ ਕਰਮਚਾਰੀ ਦਾ ਵੱਢਿਆ ਹੱਥ, ਹਾਲਤ ਗੰਭੀਰ
Wednesday, May 19, 2021 - 10:07 AM (IST)
ਅੰਮ੍ਰਿਤਸਰ (ਸੰਜੀਵ, ਅਰੁਣ) - ਅੰਮ੍ਰਿਤਸਰ ਜ਼ਿਲ੍ਹੇ ’ਚ ਲੁਟੇਰਿਆਂ ਨੇ ਉਦੋਂ ਹੱਦ ਪਾਰ ਕਰ ਦਿੱਤੀ, ਜਦੋਂ ਉਨ੍ਹਾਂ ਨੇ ਇਕ ਬੈਂਕ ਕਰਮਚਾਰੀ ਦੇ ਹੱਥ ਨੂੰ ਬਾਂਹ ਨਾਲੋਂ ਕੱਟ ਕੇ ਨਕਦੀ ਨਾਲ ਭਰਿਆ ਬੈਗ ਖੋਹ ਕੇ ਫ਼ਰਾਰ ਹੋ ਗਏ । ਬੇਰਹਿਮੀ ਨਾਲ ਹੱਥ ਕੱਟਣ ਦੀ ਇਸ ਵਾਰਦਾਤ ਨੂੰ ਲੁਟੇਰਿਆਂ ਨੇ ਸਿਰਫ਼ 1500 ਰੁਪਏ ਖ਼ਾਤਰ ਅੰਜ਼ਾਮ ਦਿੱਤਾ ਹੈ। ਫਿਲਹਾਲ ਥਾਣਾ ਕੰਬੋਅ ਦੀ ਪੁਲਸ ਨੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਿਰੁੱਧ ਕੇਸ ਦਰਜ ਕਰ ਕੇ ਬੈਂਕ ਕਰਮਚਾਰੀ ਨੂੰ ਸਥਾਨਕ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)
ਅੰਕਿਤ ਮਿੱਤਲ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਸਾਥੀ ਪਲਭ ਵਿਸ਼ਵਾਸ ਨਾਲ ਨੌਸ਼ਹਿਰਾ ਕਲਾਂ ਤੋਂ ਬੈਂਕ ਦੇ ਕਰਜ਼ੇ ਦੀਆਂ ਕਿਸ਼ਤਾਂ ਇਕੱਠੀਆਂ ਕਰ ਕੇ ਵਾਪਸ ਪਰਤ ਰਹੇ ਸਨ। ਉਸ ਦੌਰਾਨ ਪਿੱਛੋਂ ਆ ਰਹੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਨ੍ਹਾਂ ਦੇ ਸਾਥੀ ਪਲਭ ਦੇ ਹੱਥ ’ਤੇ ਤੇਜ਼ਧਾਰ ਕਿਰਪਾਨ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਉਸ ਦਾ ਹੱਥ ਬਾਂਹ ਨਾਲੋਂ ਕੱਟ ਕੇ ਸੜਕ ’ਤੇ ਡਿੱਗ ਪਿਆ ਅਤੇ ਉਹ ਖੂਨ ਨਾਲ ਲੱਥਪੱਥ ਹੋ ਗਿਆ ਜਿਸ ਦੇ ਬਾਅਦ ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਪੜ੍ਹੋ ਇਹ ਵੀ ਖਬਰ - ਪਹਿਲਾਂ ਕੀਤਾ ‘ਪਿਆਰ’ ਫਿਰ ਵਿਆਹ ਤੋਂ ਕੀਤਾ ‘ਇਨਕਾਰ’, ਕੁੜੀ ਤੋਂ ਪਰੇਸ਼ਾਨ ਮੁੰਡੇ ਨੇ ਮਾਰੀ ਖੁਦ ਨੂੰ ‘ਗੋਲ਼ੀ
ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਕੇਵਲ ਸਿੰਘ ਦਾ ਕਹਿਣਾ ਹੈ ਕਿ ਅਣਪਛਾਤੇ ਲੁਟੇਰਿਆਂ ਵਿਰੁੱਧ ਕਤਲ ਕਰਨ ਦੇ ਯਤਨ ਦਾ ਕੇਸ ਦਰਜ ਕਰ ਲਿਆ ਗਿਆ, ਜਦਕਿ ਦੂਜੇ ਪਾਸੇ ਨੌਜਵਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਵੱਲੋਂ ਉਸ ਦਾ ਕੱਟਿਆ ਹੋਇਆ ਹੱਥ ਜੋੜ ਦਿੱਤਾ ਗਿਆ ਹੈ ਪਰ ਉਹ ਹਿੱਲ ਨਹੀਂ ਪਾ ਰਿਹਾ। ਪੁਲਸ ਲੁਟੇਰਿਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਵੇਗੀ।
ਪੜ੍ਹੋ ਇਹ ਵੀ ਖਬਰ - ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ (ਵੀਡੀਓ)