ਹੁਣ ਇਸ ਬਹਾਦਰ ਬੱਚੀ ਨੇ ਲੁਟੇਰਿਆਂ ਤੋਂ ਬਚਾਇਆ ਆਪਣਾ ਪਰਿਵਾਰ, ਹਰ ਕੋਈ ਦੇ ਰਿਹੈ ਸ਼ਾਬਾਸ਼

9/10/2020 2:02:54 PM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਭਾਈ ਮਾਨਸਿੰਘ ਰੋਡ 'ਤੇ ਸਥਿਤ ਇਕ ਘਰ 'ਚ ਹਥਿਆਰਬੰਦ ਲੁਟੇਰਿਆਂ ਵਲੋਂ ਬਜ਼ੁਰਗ ਬੀਬੀ ਨੂੰ ਬੰਦੀ ਬਣਾ ਕੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਘਰ 'ਚ ਮੌਜੂਦ ਇਕ 12 ਸਾਲਾ ਬੱਚੀ ਨੇ ਬਹਾਦਰੀ ਦਿਖਾਉਂਦੇ ਹੋਏ ਇਸ ਦੀ ਜਾਣਕਾਰੀ ਫੋਨ ਕਰਕੇ ਬਾਕੀ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਲੁਟੇਰੇ ਗੋਲੀਆਂ ਚਲਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। 

ਇਹ ਵੀ ਪੜ੍ਹੋ : ਵਿਆਹ ਕਰਵਾ ਕੇ ਵਿਦੇਸ਼ ਜਾਣ ਦੇ ਸੁਫ਼ਨੇ ਵੇਖਣ ਵਾਲੇ ਹੋ ਜਾਣ ਸਾਵਧਾਨ, ਇੰਝ ਵੱਜ ਰਹੀ ਹੈ ਠੱਗੀ

PunjabKesariਇਸ ਸਬੰਧੀ ਗੱਲਬਾਤ ਕਰਦਿਆਂ ਬਜ਼ੁਰਗ ਬੀਬੀ ਨੇ ਦੱਸਿਆ ਕਿ ਉਹ ਘਰ 'ਚ ਮੌਜੂਦ ਦੁਕਾਨ 'ਤੇ ਬੈਠੀ ਹੋਈ ਸੀ। ਇਸੇ ਦੌਰਾਨ 4 ਲੁਟੇਰੇ ਆਏ ਤੇ ਉਨ੍ਹਾਂ ਨੇ ਮੇਰੇ ਮੂੰਹ 'ਤੇ ਹੱਥ ਰੱਖ ਲਿਆ ਤੇ ਗਲਾ ਘੁੱਟ ਲਿਆ। ਘਰ 'ਚ ਮੌਜੂਦ ਮੇਰੀ ਪੋਤੀ ਨੇ ਜਦੋਂ ਇਹ ਸਭ ਵੇਖਿਆ ਤਾਂ ਉਸ ਨੇ ਤੁਰੰਤ ਅੰਦਰ ਬਾਥਰੂਮ 'ਚ ਜਾ ਕੇ ਆਪਣੇ ਆਪ ਨੂੰ ਬੰਦ ਕਰ ਲਿਆ ਤੇ ਬਾਕੀ ਪਰਿਵਾਰਕ ਮੈਂਬਰਾਂ ਨੂੰ ਫੋਨ ਕਰ ਦਿੱਤਾ। ਮੇਰੀ ਨੂੰਹ 'ਤੇ ਵੀ ਲੁਟੇਰਿਆਂ ਨੇ ਦਾਤ ਤਾਣ ਲਿਆ ਜਦੋਂ ਉਸ ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਗਲੀ ਵਿਚੋਂ ਲੰਘ ਰਹੇ ਇਕ ਨੌਜਵਾਨ ਦੇ ਗੋਲੀ ਲੱਗ ਗਈ ਤੇ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਕਤ ਲੁਟੇਰੇ ਘਰ 'ਚ ਮੌਜੂਦ 40 ਹਜ਼ਾਰ ਦੇ ਕਰੀਬ ਨਕਦੀ ਤੇ ਸਾਰੇ ਮੋਬਾਇਲ ਫੋਨ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। 

ਇਹ ਵੀ ਪੜ੍ਹੋ : ਵਿਨੋਦ ਖੰਨਾ ਦੀ ਰਾਹ 'ਤੇ ਤੁਰੇ ਸੰਸਦ ਸੰਨੀ ਦਿਓਲ, ਲੋਕਾਂ ਦੀ ਦਹਾਕਿਆਂ ਦੀ ਮੰਗ ਪੂਰੀ ਹੋਣ ਦੀ ਸੰਭਾਵਨਾ

PunjabKesariਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਲੇ-ਦੁਆਲੇ ਸੀ.ਸੀ.ਟੀਵੀ. ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ ਤੇ ਜਲਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ : ਗ੍ਰੰਥੀ ਦੀ ਘਿਨੌਣੀ ਕਰਤੂਤ, ਸੇਵਾ ਕਰਨ ਆਈ 11 ਸਾਲ ਬੱਚੀ ਨਾਲ ਗੁਰਦੁਆਰੇ 'ਚ ਕੀਤਾ ਗਲਤ ਕੰਮ


Baljeet Kaur

Content Editor Baljeet Kaur