ਲੁਧਿਆਣਾ ਤੇ ਅੰਮ੍ਰਿਤਸਰ ਦੇ ਉਮੀਦਵਾਰਾਂ ਨੂੰ ਜਾਰੀ ਹੋਣਗੇ ਨੋਟਿਸ, ਜਾਣੋ ਕਾਰਨ
Wednesday, May 08, 2019 - 11:45 AM (IST)

ਅੰਮ੍ਰਿਤਸਰ/ਲੁਧਿਆਣਾ (ਹਿਤੇਸ਼) : ਲੋਕ ਸਭਾ ਚੋਣਾਂ ਦੌਰਾਨ ਬਿਨਾਂ ਮਨਜ਼ੂਰੀ ਦੇ ਹੋਰਡਿੰਗ ਲਾਉਣ ਤੇ ਮੀਟਿੰਗ ਕਰਨ ਨੂੰ ਲੈ ਕੇ ਜਿਥੇ ਉਮੀਦਵਾਰਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਥੇ ਹੀ ਇਸ ਵਾਰ ਆਵਾਜ਼ ਪ੍ਰਦੂਸ਼ਣ ਨੂੰ ਵੀ ਕੋਡ ਆਫ ਕੰਡਕਟ ਦੇ ਨਿਯਮਾਂ ਦੀ ਉਲੰਘਣਾ ਦੇ ਘੇਰੇ 'ਚ ਰੱਖਿਆ ਗਿਆ ਹੈ। ਇਸੇ ਤਹਿਤ ਕਮਿਸ਼ਨ ਨੇ ਲੁਧਿਆਣਾ ਤੇ ਅੰਮ੍ਰਿਤਸਰ ਦੇ ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਟੇਟ ਇਲੈਕਸ਼ਨ ਕਮਿਸ਼ਨਰ ਐੱਸ. ਕੇ. ਰਾਜੂ ਨੇ ਦੱਸਿਆ ਕਿ ਆਵਾਜ਼ ਪ੍ਰਦੂਸ਼ਣ ਕਾਰਨ ਸਕੂਲੀ ਬੱਚਿਆਂ ਤੇ ਹਸਪਤਾਲਾਂ 'ਚ ਭਰਤੀ ਮਰੀਜ਼ਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਮੱਦੇਨਜ਼ਰ ਲੋਕ ਸਭਾ ਚੋਣਾਂ ਦੌਰਾਨ ਆਵਾਜ਼ ਪ੍ਰਦੂਸ਼ਣ ਨੂੰ ਮਾਪਣ ਲਈ ਨੋਡਲ ਅਫਸਰ ਲਾਏ ਗਏ ਹਨ, ਜਿਨ੍ਹਾਂ 'ਚ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੀ ਰਿਪੋਰਟ 'ਚ ਹੁਣ ਤੱਕ ਲੁਧਿਆਣਾ ਤੇ ਅੰਮ੍ਰਿਤਸਰ 'ਚ ਚੋਣ ਪ੍ਰਚਾਰ ਦੌਰਾਨ ਸਭ ਤੋਂ ਜ਼ਿਆਦਾ ਆਵਾਜ਼ ਪ੍ਰਦੂਸ਼ਣ ਹੋਣ ਦੀ ਸਮੀਖਿਆ ਕੀਤੀ ਹੈ, ਜਿਨ੍ਹਾਂ ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰਨ ਲਈ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ।