ਅੰਮ੍ਰਿਤਸਰ ਦਿਹਾਤੀ ਪੁਲਸ ਨੇ ਲਾਹਣ, ਨਜਾਇਜ਼ ਸ਼ਰਾਬ ਤੇ 3 ਭੱਠੀਆਂ ਸਣੇ 4 ਵਿਅਕਤੀਆਂ ਨੂੰ ਕੀਤਾ ਕਾਬੂ

Wednesday, May 26, 2021 - 01:33 PM (IST)

ਅੰਮ੍ਰਿਤਸਰ ਦਿਹਾਤੀ ਪੁਲਸ ਨੇ ਲਾਹਣ, ਨਜਾਇਜ਼ ਸ਼ਰਾਬ ਤੇ 3 ਭੱਠੀਆਂ ਸਣੇ 4 ਵਿਅਕਤੀਆਂ ਨੂੰ ਕੀਤਾ ਕਾਬੂ

ਅਜਨਾਲਾ ( ਫਰਿਆਦ) - ਅੰਮ੍ਰਿਤਸਰ ਦਿਹਾਤੀ ਪੁਲਸ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੀ ਅਗਵਾਈ 'ਚ ਦਿਹਾਤੀ ਪੁਲਸ ਵੱਲੋਂ ਵੱਡੀ ਮਾਤਰਾ ’ਚ ਲਾਹਣ, ਨਜਾਇਜ਼ ਸ਼ਰਾਬ ਤੇ ਭੱਠੀਆਂ ਸਣੇ 4 ਵਿਅਕਤੀਆਂ ਨੂੰ ਕਾਬੂ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਸ ਅਜਨਾਲਾ ’ਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਡੀ.ਐੱਸ.ਪੀ. ਸਪੈਸ਼ਲ ਬ੍ਰਾਂਚ ਸੁਖਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ. ਐੱਸ. ਪੀ. ਧਰੁਵ ਦਹੀਆ ਦੇ ਹੁਕਮਾਂ ਤੇ ਉਨ੍ਹਾਂ ਦੀ ਅਗਵਾਈ ’ਚ ਅਜਨਾਲਾ ਦੇ ਕਾਰਜਕਾਰੀ ਐੱਸ.ਐੱਚ.ਓ. ਗਗਨਦੀਪ ਸਿੰਘ, ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਕਪਿਲ ਕੌਸ਼ਲ, ਥਾਣਾ ਕੰਬੋਅ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ, ਥਾਣਾ ਭਿੰਡੀ ਸੈਦਾਂ ਦੇ ਐੱਸ. ਐੱਚ. ਓ. ਹਰਪਾਲ ਸਿੰਘ, ਥਾਣਾ ਮਜੀਠਾ ਦੇ ਐੱਸ.ਐੱਚ.ਓ. ਸਰਵਣਪਾਲ ਸਿੰਘ ਅਤੇ 150 ਦੇ ਕਰੀਬ ਹੋਰ ਪੁਲਸ ਫੋਰਸ ਨੇ ਇਹ ਸਫਲਤਾ ਹਾਸਲ ਕੀਤੀ ਹੈ।

ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਨੰਗਲ ਵੰਝਾਂਵਾਲਾ ’ਚ ਵੱਡੇ ਪੱਧਰ ’ਤੇ ਨਜਾਇਜ਼ ਸ਼ਰਾਬ ਦੇ ਧੰਦੇ ਦੀ ਰੇਕੀ ਚੱਲ ਰਹੀ ਹੈ। ਇਸ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਨੇ ਮਿਤੀ 25 ਮਈ ਦੀ ਰਾਤ 8 ਵਜੇ ਤੋਂ 12 ਵਜੇ ਤੱਕ ਚੱਲੇ ਅਪ੍ਰੇਸ਼ਨ ਦੌਰਾਨ 105450 ਕਿਲੋ ਲਾਹਣ , 50000 ਐੱਮ.ਐੱਲ. ਸ਼ਰਾਬ, 3 ਚਾਲੂ ਭੱਠੀਆਂ, 35 ਤਰਪਾਲਾਂ ਬਰਾਮਦ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਮਲਕੀਤ ਸਿੰਘ, ਸੰਨੀ, ਕਾਬਲ ਸਿੰਘ ਤੇ ਬਿੰਦੂ ਸਾਰੇ ਵਾਸੀ ਪਿੰਡ ਨੰਗਲ ਵੰਝਾਂਵਾਲਾ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ। ਉਧਰ ਅਜਨਾਲਾ ਪੁਲਸ ਨੇ ਉਕਤ ਵਿਅਕਤੀਆਂ ਤੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਗ੍ਰੰਥੀ ਦੀ ਘਿਨੌਣੀ ਕਰਤੂਤ, ਬੱਚੀ ਨਾਲ ਕਰ ਰਿਹਾ ਸੀ ਅਸ਼ਲੀਲ ਹਰਕਤਾਂ, ਖੰਭੇ ਨਾਲ ਬੰਨ ਚਾੜ੍ਹਿਆ ਕੁਟਾਪਾ (ਵੀਡੀਓ)


author

rajwinder kaur

Content Editor

Related News