ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ ਕਾਰਤੂਸਾਂ ਸਣੇ 2 ਗ੍ਰਿਫ਼ਤਾਰ

Sunday, Mar 15, 2026 - 12:26 PM (IST)

ISI ਦੇ ਮਨਸੂਬਿਆਂ ਦਾ ਪਰਦਾਫਾਸ਼!  AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ ਕਾਰਤੂਸਾਂ ਸਣੇ 2 ਗ੍ਰਿਫ਼ਤਾਰ

ਅੰਮ੍ਰਿਤਸਰ/ਜਲੰਧਰ (ਸੰਜੀਵ, ਧਵਨ)-ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਵੱਲੋਂ ਤਿਆਰ ਕੀਤੇ ਗਏ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਸ ’ਚ ਦਿਹਾਤੀ ਪੁਲਸ ਨੇ ਸਰਹੱਦ ਪਾਰ ਤੋਂ ਆਈ ਹਥਿਆਰਾਂ ਦੀ ਖੇਪ ਸਮੇਤ ਗੁਰਸੇਵਕ ਸਿੰਘ ਉਰਫ਼ ਸੂਰਜ ਅਤੇ ਅਮਰਜੀਤ ਸਿੰਘ ਉਰਫ਼ ਰੋਹਿਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇਕ ਏ. ਕੇ.-47 ਰਾਈਫਲ, 3 ਆਧੁਨਿਕ ਪਿਸਤੌਲਾਂ, 2 ਮੈਗਜ਼ੀਨ ਅਤੇ 36 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ:ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼ ਤੱਕ ਸਾਵਧਾਨ ਰਹਿਣ ਇਹ ਜ਼ਿਲ੍ਹੇ

ਇਸ ਸਬੰਧੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਨੂੰ ਇਨਪੁੱਟ ਮਿਲੀ ਸੀ ਕਿ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪੰਜਾਬ ’ਚ ਲਿਆਂਦੀ ਗਈ ਹੈ, ਜਿਸ ਨਾਲ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਹੈ। ਇਸ ’ਤੇ ਦਿਹਾਤੀ ਪੁਲਸ ਵੱਲੋਂ ਟ੍ਰੈਪ ਲਾ ਕੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਮੁੱਢਲੀ ਜਾਂਚ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ’ਚ ਸਨ ਅਤੇ ਕੱਟੜਪੰਥੀ ਗਤੀਵਿਧੀਆਂ ਤੇ ਭਾਰਤ ਵਿਰੋਧੀ ਬਿਆਨਾਂ ਨੂੰ ਫੈਲਾ ਰਹੇ ਸਨ।

ਇਹ ਵੀ ਪੜ੍ਹੋ:ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ 'ਚ ਲਿਖਿਆ...

ਫਿਲਹਾਲ ਪੁਲਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਅਦਾਲਤੀ ਨਿਰਦੇਸ਼ਾਂ ’ਤੇ ਪੁੱਛਗਿੱਛ ਲਈ ਪੁਲਿਸ ਰਿਮਾਂਡ ’ਤੇ ਲਿਆ ਹੈ। ਜਾਂਚ ਦੌਰਾਨ ਉਨ੍ਹਾਂ ਨਾਲ ਜੁੜੇ ਕਈ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਹੋਣ ਦੀ ਵੀ ਸੰਭਾਵਨਾ ਹੈ। ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਪੀ. ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਪੰਜਾਬ ’ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾਣਾ ਸੀ, ਜਿਸ ਸਬੰਧੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅਮਿਤ ਸ਼ਾਹ ਦੇ ਇਕੱਲੇ ਚੋਣ ਲੜਣ ਦੇ ਬਿਆਨ ਪਿੱਛੋਂ ਸੁਖਬੀਰ ਬਾਦਲ ਦੀ ਭਾਜਪਾ ਨੂੰ ਦੋ-ਟੁੱਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News