ਸੰਗਤਾਂ ਦੀ ਫੀਸ ਭਰੇ ਸ਼੍ਰੌਮਣੀ ਕਮੇਟੀ : ਮਾਨ (ਵੀਡੀਓ)
Sunday, Nov 03, 2019 - 01:15 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸਾਂਸਦ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਇਲਜ਼ਾਮ ਲਗਾਏ ਹਨ। ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਦਿੱਲੀ ਦੀ ਸਰਕਾਰ ਪਾਕਿਸਤਾਨ ਜਾਣ ਵਾਲੀ ਸੰਗਤ ਦੀ ਫੀਸ ਆਪਣੀ ਜੇਬੋਂ ਭਰ ਸਕਦੀ ਹੈ ਤਾਂ ਸ਼੍ਰੋਮਣੀ ਕਮੇਟੀ ਕਿਉਂ ਨਹੀਂ।
ਪਾਕਿਸਤਾਨ ਵਲੋਂ ਲਗਾਈ ਗਈ 20 ਡਾਲਰ ਦੀ ਫੀਸ ਨੂੰ ਲੈ ਕੇ ਸੂਬਾ ਸਰਕਾਰ ਪਹਿਲਾਂ ਹੀ ਇਸਨੂੰ ਭਰਨ ਤੋਂ ਇਨਕਾਰ ਕਰ ਚੁੱਕੀ ਹੈ। ਗਰੀਬ ਸੰਗਤ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੀ ਆਸ ਸ਼੍ਰੌਮਣੀ ਕਮੇਟੀ ਅਤੇ ਕੇਂਦਰ ਸਰਕਾਰ 'ਤੇ ਹੈ।