ਬਾਬਾ ਗੁਰਦੀਪ ਦਾ ਹੋਇਆ ਅੰਤਿਮ ਸਸਕਾਰ, ਮਜੀਠੀਆ ਨੇ ਮੜ੍ਹੇ ਸਰਕਾਰ 'ਤੇ ਦੋਸ਼

01/03/2020 5:39:06 PM

ਅੰਮ੍ਰਿਤਸਰ (ਸੁਮਿਤ ਖੰਨਾ) : ਸਾਬਕਾ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਅੱਜ ਪਿੰਡ ਉਮਰਪੁਰਾ ਵਿਖੇ ਅੰਤਿਮ ਸਸਕਾਰ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਅਤੇ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਮੌਜੂਦ ਸੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੇਰੇ ਬਹੁਤ ਨਜ਼ਦੀਕੀ ਦੋਸਤ ਬਾਬਾ ਗੁਰਦੀਪ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਉਹ ਇਕ ਧਾਰਮਿਕ ਵਿਅਕਤੀ ਸਨ। ਉਹ ਇਥੇ 5 ਸਾਲ ਸਰਪੰਚ ਰਹੇ ਹਨ ਅਤੇ ਹੁਣ ਉਨ੍ਹਾਂ ਦੀ ਪਤਨੀ ਸਰਪੰਚ ਹੈ। ਉਨ੍ਹਾਂ ਕਿਹਾ ਕਿ ਇਹ ਕਤਲ ਕਾਂਗਰਸ ਦੀ ਸ਼ਹਿ ਹੇਠ ਹੋਇਆ ਹੈ। ਇਹ ਉਸੇ ਸਿਆਸਤ ਤੇ ਗੈਂਗਸਟਰਾਂ ਦੇ ਗੱਠਜੋੜ ਕਾਰਨ ਹੋਇਆ। ਉਨ੍ਹਾਂ ਨੇ ਪੁਲਸ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਬਦਮਾਸ਼ ਸ਼ਰੇਆਮ ਕਤਲ ਕਰ ਰਹੇ ਹਨ ਪਰ ਪੁਲਸ ਕੁਝ ਵੀ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਪੁਲਸ ਨੂੰ ਵੀ ਕਈ ਵਾਰ ਸ਼ਿਕਾਇਤ ਦੇ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ।

PunjabKesariਇਥੇ ਦੱਸ ਦੇਈਏ ਕਿ ਜਦੋਂ ਬਾਬਾ ਗੁਰਦੀਪ ਸਿੰਘ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਿਸ ਆ ਰਹੇ ਸਨ ਤਾਂ ਹਮਲਾਵਰਾਂ ਨੇ ਉਨ੍ਹਾਂ ਦੇ ਪੰਜ ਗੋਲ਼ੀਆਂ ਮਾਰੀਆਂ ,ਜਿਸ ਕਰਕੇ ਬਾਬਾ ਗੁਰਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਘਟਨਾ ਸਥਾਨ ਤੋਂ ਫ਼ਰਾਰ ਹੋ ਗਏ ਹਨ।


Baljeet Kaur

Content Editor

Related News