ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਦਿਨ-ਦਿਹਾੜੇ ਗੋਲੀਆਂ ਨਾਲ ਭੁੰਨ੍ਹਿਆ ਸਰਪੰਚ
Thursday, Jul 18, 2019 - 04:06 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਦੇ ਪਿੰਡ ਕੰਬੋਕੇ ਦੇ ਸਰਪੰਚ ਮਨਮੋਹਨ ਸਿੰਘ ਨੂੰ ਅੱਜ ਦਿਨ-ਦਿਹਾੜੇ ਪਿੰਡ ਦੇ ਕੁਝ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਜਾਣਕਾਰੀ ਮੁਤਾਬਕ ਸਰਪੰਚ ਮਨਮੋਹਨ ਸਿੰਘ ਅੱਜ ਆਪਣੀ ਭਰਜਾਈ ਕੁਲਦੀਪ ਕੌਰ ਨਾਲ ਬਾਬਾ ਬਕਾਲਾ ਵਿੱਚ ਕਿਸੇ ਕੇਸ ਦੀ ਤਰੀਕ ਸਬੰਧੀ ਕੋਰਟ ਵਿੱਚ ਜਾ ਰਿਹਾ ਸੀ। ਇਸੇ ਕੇਸ ਵਿੱਚ ਲਖਵਿੰਦਰ ਸਿੰਘ ਵੀ ਨਾਮਜ਼ਦ ਸੀ। ਜਦੋਂ ਕਸਬਾ ਬੁਤਾਲਾ ਦੇ ਪੈਟਰੋਲ ਪੰਪ ਨਜ਼ਦੀਕ ਪਹੁੰਚੇ ਤਾਂ ਮਨਮੋਹਨ ਸਿੰਘ ਨੂੰ ਗੋਲੀਆਂ ਮਾਰ ਕੇ ਭੁੰਨ ਦਿੱਤਾ। ਜਦ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਬਾਬਾ ਬਕਾਲਾ ਦੇ ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।