ਕੋਰੋਨਾ ਦੇ ਕਹਿਰ ਦਰਮਿਆਨ ਪ੍ਰਾਈਵੇਟ ਸਕੂਲ ਦਾ ਸ਼ਰਮਨਾਕ ਕਾਰਾ

4/9/2020 2:16:33 PM

ਅੰਮ੍ਰਿਤਸਰ (ਨੀਰਜ): ਸਰਕਾਰ ਵੱਲੋਂ ਲਾਏ ਗਏ ਕਰਫਿਊ 'ਚ ਜਿਥੇ ਜ਼ਿਲਾ ਪ੍ਰਸ਼ਾਸਨ, ਪੁਲਸ, ਸਿਹਤ ਵਿਭਾਗ ਅਤੇ ਸਮੂਹ ਸਮਾਜਿਕ ਅਤੇ ਧਾਰਮਿਕ ਸੰਗਠਨ ਦਿਨ-ਰਾਤ ਇਕ ਕਰ ਕੇ ਕੋਰੋਨਾ ਖਿਲਾਫ ਜੰਗ ਲੜੇ ਰਹੇ ਹਨ, ਉਥੇ ਹੀ ਕੁਝ ਬੁੱਧੀਜੀਵੀ ਲੋਕਾਂ ਦੀ ਸ਼ਰਮਨਾਕ ਕਰਤੂਤ ਵੀ ਸਾਹਮਣੇ ਆਈ ਹੈ। ਇਸ ਕਰਤੂਤ ਨੂੰ ਦੇਖ ਕੇ ਆਮ ਤੌਰ 'ਤੇ ਸ਼ਾਂਤ ਸੁਭਾਅ 'ਚ ਰਹਿਣ ਵਾਲੇ ਅੰਮ੍ਰਿਤਸਰ ਦੇ ਜ਼ਿਲਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਵੀ ਕਾਫ਼ੀ ਗੁੱਸਾ ਆਇਆ ਤੇ ਉਨ੍ਹਾਂ ਇਸ ਮਾਮਲੇ ਦੀ ਸਖਤੀ ਨਾਲ ਜਾਂਚ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

ਇਹ ਵੀ ਪੜ੍ਹੋ: ਹੁਣ ਸਰਕਾਰ ਦੀ ਮਰਜ਼ੀ ਨਾਲ ਮਿਲੇਗੀ ਮਰਿਆਂ ਨੂੰ ਮੁਕਤੀ !

ਜਾਣਕਾਰੀ ਅਨੁਸਾਰ ਜ਼ਿਲੇ ਦੇ ਇਕ ਵੱਡੇ ਪ੍ਰਾਈਵੇਟ ਸਕੂਲ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਫੋਨ ਆ ਰਿਹਾ ਹੈ, ''ਹੈਲੋ, ਮੈਂ ਸਕੂਲ ਤੋਂ ਬੋਲ ਰਿਹਾ ਹਾਂ, ਤੁਸੀਂ ਸਵੇਰੇ 6 ਵਜੇ ਆਓ ਅਤੇ 6 ਹਜ਼ਾਰ ਰੁਪਏ ਲੈ ਕੇ ਆਓ ਤਾਂ ਕਿ ਤੁਹਾਡੇ ਬੱਚਿਆਂ ਨੂੰ ਸਕੂਲ ਦੀਆਂ ਕਿਤਾਬਾਂ ਦਿੱਤੀਆਂ ਜਾ ਸਕਣ।'' ਸਕੂਲ ਜਿਸ ਨੂੰ ਸਿੱਖਿਆ ਦਾ ਮੰਦਰ ਕਿਹਾ ਜਾਂਦਾ ਹੈ ਅਤੇ ਇਸ ਸਮੇਂ ਸਾਰੇ ਬੱਚਿਆਂ ਅਤੇ ਮਾਪਿਆਂ ਨੂੰ ਇਹੀ ਸਿੱਖਿਆ ਦੇ ਰਹੇ ਹਨ ਕਿ ਲਾਕਡਾਊੁਨ ਦਾ ਸਖਤੀ ਨਾਲ ਪਾਲਣ ਕਰੋ ਅਤੇ ਘਰੋਂ ਨਾ ਨਿਕਲੋ ਪਰ ਇਸ ਸਕੂਲ ਨੇ ਤਾਂ ਖੁਦ ਹੀ ਬੱਚਿਆਂ ਦੇ ਮਾਪਿਆਂ ਨੂੰ ਘਰੋਂ ਨਿਕਲਣ ਲਈ ਮਜਬੂਰ ਕਰ ਦਿੱਤਾ ਹੈ, ਜਦਕਿ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਖ਼ਤ ਨਿਰਦੇਸ਼ ਹਨ ਕਿ ਕੋਈ ਵੀ ਵਿਅਕਤੀ ਆਪਣੇ ਘਰੋਂ ਬਾਹਰ ਨਾ ਨਿਕਲੇ। ਕੋਰੋਨਾ ਖਿਲਾਫ ਜਾਰੀ ਇਸ ਜੰਗ ਵਿਚ ਹਰ ਨਾਗਰਿਕ ਨੂੰ ਲਾਕਡਾਊੁਨ ਦਾ ਪਾਲਣ ਕਰਨਾ ਅਤਿ-ਜ਼ਰੁਰੀ ਹੈ। ਫਿਲਹਾਲ ਇਸ ਸਕੂਲ ਦੀ ਜ਼ਿਲਾ ਪ੍ਰਸ਼ਾਸਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇੰਨਾ ਹੀ ਨਹੀਂ, ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਤੇ ਉਕਤ ਸਕੂਲ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਸਿੰਗਲਾ ਦਾ ਕਹਿਣਾ ਹੈ ਕਿ ਅਜਿਹੇ ਸਕੂਲਾਂ ਨੂੰ ਸੀਲ ਕੀਤਾ ਜਾਵੇਗਾ, ਜੋ ਕੋਰੋਨਾ ਜੰਗ ਵਿਚ ਸਰਕਾਰ ਦਾ ਸਾਥ ਨਹੀਂ ਦੇ ਰਹੇ।

ਇਹ ਵੀ ਪੜ੍ਹੋ: ਚੰਡੀਗੜ੍ਹ ਦੀ ਪਹਿਲੀ ਕੋਰੋਨਾ ਮਰੀਜ਼ ਠੀਕ ਹੋ ਕੇ ਪਰਤੀ, ਕਿਹਾ ਹੌਂਸਲੇ ਨਾਲ ਜਿੱਤੀ ਕੋਵਿਡ-19 ਦੀ ਜੰਗ

ਕੈਂਸਰ ਦੇ ਮਰੀਜ਼ ਦਾ ਆਪ੍ਰੇਸ਼ਨ ਕਰਨ ਤੋਂ ਡਾਕਟਰ ਨੇ ਕੀਤਾ ਮਨ੍ਹਾ
ਇਕ ਪਾਸੇ ਜਿਥੇ ਜ਼ਿਲਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਬਤੌਰ ਜ਼ਿਲਾ ਮੈਜਿਸਟ੍ਰੇਟ ਆਦੇਸ਼ ਜਾਰੀ ਕੀਤੇ ਹਨ ਕਿ ਸਾਰੇ ਪ੍ਰਾਈਵੇਟ ਹਸਪਤਾਲ ਆਪਣੀ ਓ. ਪੀ. ਡੀ. ਖੋਲ੍ਹਣ, ਨਹੀਂ ਤਾਂ ਓ. ਪੀ. ਡੀ. ਬੰਦ ਕਰਨ ਵਾਲੇ ਦਾ ਹਸਪਤਾਲ ਹਮੇਸ਼ਾ ਲਈ ਬੰਦ ਕਰ ਦਿੱਤਾ ਜਾਵੇਗਾ ਤਾਂ ਉਥੇ ਹੀ ਇਕ ਪ੍ਰਾਈਵੇਟ ਹਸਪਤਾਲ ਦੇ ਡਾਕਟਰ ਦਾ ਸ਼ਰਮਨਾਕ ਕਾਰਨਾਮਾ ਸਾਹਮਣੇ ਆਇਆ ਹੈ। ਕੈਂਸਰ ਰੋਗ ਨਾਲ ਜੂਝ ਰਹੇ ਇਕ ਸੀਨੀਅਰ ਸਿਟੀਜ਼ਨ ਦਾ ਇਲਾਜ ਕਰ ਰਹੇ ਪ੍ਰਾਈਵੇਟ ਡਾਕਟਰ ਨੇ ਆਪ੍ਰੇਸ਼ਨ ਕਰਨ ਤੋਂ ਮਨ੍ਹਾ ਕਰ ਦਿੱਤਾ, ਜਦਕਿ ਮਰੀਜ਼ ਡਾਕਟਰ ਨੂੰ ਉਸ ਦੀ ਫੀਸ ਆਦਿ ਦੇਣ ਲਈ ਵੀ ਤਿਆਰ ਹੈ। ਇਸ ਮਾਮਲੇ ਦੀ ਵੀ ਡਿਪਟੀ ਕਮਿਸ਼ਨਰ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਭਰੋਸਾ ਦਿੱਤਾ ਹੈ ਕਿ ਸਬੰਧਤ ਡਾਕਟਰ ਦਾ ਲਾਇਸੈਂਸ ਰੱਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਜੰਗ 'ਚ ਜੋ ਡਾਕਟਰ ਮਨੁੱਖਤਾ ਦੀ ਸੇਵਾ ਕਰਨ ਦਾ ਧਰਮ ਭੁੱਲ ਕੇ ਮਰੀਜ਼ਾਂ ਨੂੰ ਮੌਤ ਦੇ ਮੂੰਹ 'ਚ ਧੱਕਣ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਨੂੰ ਜੀਵਨ ਭਰ ਪ੍ਰਾਈਵੇਟ ਪ੍ਰੈਕਟਿਸ ਨਹੀਂ ਕਰਨ ਦਿੱਤੀ ਜਾਵੇਗੀ। ਇਸ ਮਾਮਲੇ 'ਚ ਮੁੱਖ ਮੰਤਰੀ ਨੇ ਵੀ ਸਖ਼ਤ ਰੁਖ਼ ਲਿਆ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Shyna

Edited By Shyna