ਸਾਢੇ ਤਿੰਨ ਸਾਲਾ ਬੱਚੇ ਨੂੰ ਕੁੱਟ-ਕੁੱਟ ਕੇ ਟੀਚਰ ਨੇ ਪਾਈਆਂ ਲਾਸਾਂ
Wednesday, Mar 20, 2019 - 03:25 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਇਕ ਸਕੂਲ 'ਚ ਬੱਚੇ ਨੂੰ ਬੇਹੱਦ ਬੇਰਹਿਮੀ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਦਰਿੰਦਗੀ ਇਸ ਨਾਲ ਕਿਸੇ ਹੋਰ ਨੇ ਨਹੀਂ ਸਗੋਂ ਪ੍ਰੀ ਨਰਸਰੀ ਦੀ ਟੀਚਰ ਨੇ ਕੀਤੀ ਹੈ, ਜਿਸ ਨੂੰ ਲੈ ਕੇ ਬੱਚਿਆਂ ਦੇ ਮਾਤਾ-ਪਿਤਾ ਨੇ ਲੋਕਾਂ ਨਾਲ ਮਿਲ ਕੇ ਅੰਮ੍ਰਿਤਸਰ ਦੇ ਛੇਹਰਟਾ ਵਿਚ ਐੱਸ. ਬੀ. ਸੀਨੀਅਰ ਸਕੈਂਡਰੀ ਸਕੂਲ ਵਿਖੇ ਹੰਗਾਮਾ ਕਰ ਦਿੱਤਾ। ਸਿਰਫ ਇਸ ਬੱਚੇ ਹੀ ਨਹੀਂ ਸਗੋਂ ਇਕ ਹੋਰ ਬੱਚੇ ਨਾਲ ਕੁੱਟਮਾਰ ਦਾ ਮਾਮਲਾ ਵੀ ਸਾਹਮਣੇ ਆਇਆ ਹੈ ਜਿਸ 'ਤੇ ਬੱਚਿਆਂ ਦੇ ਮਾਪਿਆਂ ਨੇ ਸਕੂਲ ਵਿਚ ਕਾਫੀ ਹੰਗਾਮਾ ਕੀਤਾ।
ਉੱਧਰ ਸਕੂਲ ਦੀ ਮੈਨੇਜਮੈਂਟ ਦਾ ਕਹਿਣਾ ਹੈ ਕਿ ਉਹ ਦੋਸ਼ੀ ਅਧਿਆਪਕਾਂ 'ਤੇ ਕਾਰਵਾਈ ਕਰਨਗੇ ਤੇ ਆਉਣ ਵਾਲੇ ਸਮੇਂ 'ਚ ਅਜਿਹੀਆਂ ਗੱਲਾਂ ਦਾ ਧਿਆਨ ਰੱਖਣਗੇ। ਇਸ ਮਾਮਲੇ ਦੀ ਜਾਣਕਾਰੀ ਜਦੋਂ ਜ਼ਿਲਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਮਿਲੀ ਤਾਂ ਉਨ੍ਹਾਂ ਕਿਹਾ ਕਿ ਅਧਿਆਪਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।