550 ਸਾਲਾ ਪ੍ਰਕਾਸ਼ ਪੁਰਬ ਸਬੰਧੀ SGPC ਨੂੰ ਮਿਲੇ 'ਕੈਪਟਨ ਦੇ ਮੰਤਰੀ '

07/09/2019 12:18:46 PM

ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਸਰਕਾਰ ਦੇ ਤਿੰਨ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਓਮ ਪ੍ਰਕਾਸ਼ ਸੋਨੀ ਅਤੇ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਬੈਠਕ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ 'ਤੇ ਮਨਾਉਣ ਸੰਬੰਧੀ ਵਿਚਾਰ ਚਰਚਾ ਕੀਤੀ ਗਈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਐੱਸ.ਜੀ.ਪੀ.ਸੀ. ਵਲੋਂ 550 ਸਾਲਾ ਪ੍ਰਕਾਸ਼ ਪੁਰਬ ਇਕੱਠੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬਾਨ ਦੇ ਅੰਦਰ ਅਤੇ ਹੋਰ ਧਾਰਮਿਕ ਸਮਾਗਮਾਂ ਦੇ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਤ ਮਰਿਆਦਾ ਅਨੁਸਾਰ ਕੀਤੇ ਜਾਣਗੇ ਜਦਕਿ ਧਾਰਮਿਕ ਸਮਾਗਮਾਂ ਤੋਂ ਇਲਾਵਾ ਹੋਰ ਪ੍ਰਬੰਧ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਨਾਲ ਕੀਤੇ ਜਾਣਗੇ।  ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਅਕਾਲੀ ਜਥੇਦਾਰ ਤੋਤਾ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

Baljeet Kaur

This news is Content Editor Baljeet Kaur