ਸ਼੍ਰੋਮਣੀ ਕਮੇਟੀ ਵਲੋਂ ਸਿੱਖ ਨੁਮਾਇੰਦਿਆਂ ਨਾਲ ਇਕੱਤਰਤਾ 9 ਨੂੰ

Wednesday, Nov 07, 2018 - 02:19 PM (IST)

ਸ਼੍ਰੋਮਣੀ ਕਮੇਟੀ ਵਲੋਂ ਸਿੱਖ ਨੁਮਾਇੰਦਿਆਂ ਨਾਲ ਇਕੱਤਰਤਾ 9 ਨੂੰ

ਅੰਮ੍ਰਿਤਸਰ/ਫਤਿਹਗੜ੍ਹ ਸਾਹਿਬ (ਦੀਪਕ, ਜਗਦੇਵ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਪੰਥ ਦੀਆਂ ਪ੍ਰਤੀਨਿਧ ਸੰਸਥਾਵਾਂ, ਸੰਤ ਸਮਾਜ, ਸਿੰਘ ਸਭਾਵਾਂ, ਸਭਾ ਸੋਸਾਇਟੀਆਂ ਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ 9 ਨਵੰਬਰ ਨੂੰ ਇਕ ਵਿਸ਼ੇਸ਼ ਇਕੱਤਰਤਾ ਕੀਤੀ ਜਾ ਰਹੀ ਹੈ। 

ਇਹ ਇਕੱਤਰਤਾ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀ ਕਿਤਾਬ ਵਿਚ ਸਿੱਖ ਇਤਿਹਾਸ ਦੀ ਗਲਤ ਪੇਸ਼ਕਾਰੀ ਨੂੰ ਲੈ ਕੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖ ਇਤਿਹਾਸ  ਸਬੰਧੀ ਗਲਤ ਜਾਣਕਾਰੀ ਨੂੰ ਸਿਲੇਬਸ ਦੀਆਂ ਕਿਤਾਬਾਂ ਵਿਚ ਸ਼ਾਮਲ ਕਰਨ ਨਾਲ ਸਮੁੱਚੇ ਸਿੱਖ  ਜਗਤ ਅੰਦਰ ਭਾਰੀ ਰੋਸ ਹੈ ਤੇ ਇਸ ਮਾਮਲੇ ਨੂੰ ਲੈ ਕੇ ਪ੍ਰਮੁੱਖ ਸਿੱਖ ਸ਼ਖਸੀਅਤਾਂ ਨਾਲ  ਵਿਚਾਰਾਂ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਹ ਇਕੱਤਰਤਾ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਹ ਇਕੱਤਰਤਾ 9 ਨਵੰਬਰ ਨੂੰ ਸਵੇਰੇ 11 ਵਜੇ ਰੱਖੀ ਗਈ ਹੈ।


author

Baljeet Kaur

Content Editor

Related News