SGPC ਵਲੋਂ ਫਾਰਗ ਕੀਤੇ ਗਏ 523 ਮੁਲਾਜ਼ਮਾਂ ਦੀ ਭੁੱਖ ਹੜਤਾਲ 10ਵੇਂ ਦਿਨ 'ਚ ਦਾਖਲ (ਵੀਡੀਓ)
Sunday, Apr 07, 2019 - 12:21 PM (IST)
ਅੰਮ੍ਰਿਤਸਰ (ਅਣਜਾਣ, ਗੁਰਪ੍ਰੀਤ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫਾਰਗ ਕੀਤੇ ਗਏ 523 ਮੁਲਾਜ਼ਮਾਂਂ ਦੀ ਭੁੱਖ ਹੜਤਾਲ ਅੱਜ 10ਵੇਂ ਦਿਨ 'ਚ ਦਾਖਲ ਹੋ ਗਈ ਹੈ। ਟਕਸਾਲੀ ਆਗੂ ਸੇਵਾ ਸਿੰਘ ਸੇਖਵਾਂ, ਆਮ ਆਦਮੀ ਪਾਰਟੀ ਦੇ ਲੋਕ ਸਭਾ ਸੀਟ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਤੇ ਧੂਰੀ ਤੋਂ ਵਿਧਾਇਕ ਐਡਵੋਕੇਟ ਹਰਿੰਦਰ ਸਿੰਘ ਫੂਲਕਾ ਨੇ ਮੌਕੇ 'ਤੇ ਪਹੁੰਚ ਕੇ ਫਾਰਗ ਮੁਲਾਜ਼ਮਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ, ਜਿਥੇ ਫੂਲਕਾ ਨੇ ਫਾਰਗ ਮੁਲਾਜ਼ਮਾਂ ਨੂੰ ਸਾਰੇ ਕੇਸ ਬਾਰੇ ਜਾਣਕਾਰੀ ਭੇਜਣ ਬਾਰੇ ਕਹਿੰਦਿਆਂ ਉਨ੍ਹਾਂ ਦੀ ਪੈਰਵਾਈ ਕਰਨ ਦਾ ਵਾਅਦਾ ਕੀਤਾ, ਉਥੇ ਸੇਖਵਾਂ ਤੇ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗਰੀਬ ਸਿੱਖ ਬੱਚਿਆਂ ਨੂੰ ਨੌਕਰੀ ਤੋਂ ਫਾਰਗ ਕਰਨ 'ਤੇ ਜੰਮ ਕੇ ਭੜਾਸ ਕੱਢੀ। ਉਕਤ ਦੋਵਾਂ ਨੇਤਾਵਾਂ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਜਬਰੀ ਪੁਲਸ ਕੋਲੋਂ ਚੁਕਵਾਇਆ ਤਾਂ ਅਕਾਲੀ ਦਲ ਟਕਸਾਲੀ ਤੇ ਆਮ ਆਦਮੀ ਪਾਰਟੀ ਦੇ ਆਗੂ ਖੁਦ ਧਰਨੇ ਲਾਉਣਗੇ ਤੇ ਥਾਣੇ ਦਾ ਘਿਰਾਓ ਕਰਨਗੇ।