ਪਾਵਨ ਸਰੂਪਾਂ ਦੇ ਮਾਮਲੇ 'ਚ SGPC ਨੇ ਪੁਲਸ ਕਾਰਵਾਈ ਤੋਂ ਪਛਾਂਹ ਖਿੱਚੇ ਪੈਰ, ਮਾਮਲਾ ਗਰਮਾਇਆ

Sunday, Sep 06, 2020 - 10:49 PM (IST)

ਅੰਮ੍ਰਿਤਸਰ (ਸੁਮਿਤ)— ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗਾਇਬ ਹੋਏ ਪਾਵਨ ਸਰੂਪਾਂ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ 'ਚ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਬਿਆਨਾਂ ਤੋਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਤਰ੍ਹਾਂ ਦਾ ਵੀ ਕੋਈ ਵੀ ਪੁਲਸ ਕੇਸ ਦਰਜ ਨਹੀਂ ਕਰਵਾਉਣਗੇ ਅਤੇ ਆਪਣੇ ਦਮ 'ਤੇ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣਗੇ, ਜੋ ਇਸ ਦੇ ਲਈ ਜ਼ਿੰਮੇਵਾਰ ਹਨ। ਲੌਂਗੋਵਾਲ ਵੱਲੋਂ ਦੋਸ਼ੀਆਂ ਖ਼ਿਲਾਫ਼ ਪੁਲਸ ਕੇਸ ਦਰਜ ਨਾ ਕਰਵਾਉਣ ਦੇ ਫੈਸਲੇ ਮਗਰੋਂ ਇਹ ਮਾਮਲਾ ਹੁਣ ਗਰਮਾ ਗਿਆ ਹੈ। 

ਇਹ ਵੀ ਪੜ੍ਹੋ: ਵਿਆਹ ਦੀ ਪਹਿਲੀ ਵਰ੍ਹੇਗੰਢ 'ਤੇ ਪਰਿਵਾਰ 'ਚ ਪਏ ਕੀਰਨੇ, ਨੌਜਵਾਨ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ

ਇਸ ਮਾਮਲੇ 'ਚ ਸਿੱਖ ਸੰਸਥਾਵਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਡਰ ਹੈ ਕਿ ਮਾਮਲਾ ਪੁਲਸ ਕੋਲ ਜਾਣ ਨਾਲ ਕਈ ਕੜੀਆਂ ਸਾਹਮਣੇ ਆ ਜਾਣਗੀਆਂ। ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਮਾਮਲਾ ਪੁਲਸ ਕੋਲ ਜਾਣ ਨਾਲ ਕਈ ਵੱਡੀਆਂ ਹਸਤੀਆਂ ਦੇ ਨਾਂ ਸਾਹਮਣੇ ਆ ਸਕਦੇ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਅਸਤੀਫੇ ਲਈ ਵੀ ਦਬਾਅ ਵਧਦਾ ਜਾ ਰਿਹਾ ਸੀ। 

ਇਹ ਵੀ ਪੜ੍ਹੋ: ਜਲੰਧਰ: ਹੋਟਲ ਤੋਂ ਖਾਣਾ ਖਾ ਕੇ ਖੁਸ਼ੀ-ਖੁਸ਼ੀ ਘਰ ਜਾ ਰਹੇ ਸਨ ਨੌਜਵਾਨ , ਵਾਪਰੇ ਦਰਦਨਾਕ ਹਾਦਸੇ ਨੇ ਉਜਾੜੇ ਦੋ ਪਰਿਵਾਰ

PunjabKesari

ਇਸ ਮਾਮਲੇ 'ਚ ਜਸਵਿੰਦਰ ਸਿੰਘ ਐਡਵੋਕੇਟ ਆਪਣਾ ਰੋਲ ਅਦਾ ਕੀਤਾ ਹੈ। ਸਾਬਕਾ ਮੈਂਬਰ ਦੇ ਤੌਰ ਉਹ ਲੰਬਾ ਸਮੇਂ ਤੋਂ ਐੱਸ. ਜੀ. ਪੀ. ਸੀ. 'ਚ ਕੰਮ ਕਰ ਰਹੇ ਹਨ। ਇਸ ਦੇ ਨਾਲ-ਨਾਲ ਪੰਥਕ ਸੰਸਥਾ 'ਚ ਵੀ ਉਹ ਆਪਣੀ ਭੂਮਿਕਾ ਰੱਖਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਗਲਤ ਹੈ ਅਤੇ ਇਸ ਤਰ੍ਹਾਂ ਪੁਲਸ ਦੇ ਬਿਨਾਂ ਕਾਰਵਾਈ ਕਰਨੀ ਠੀਕ ਨਹੀਂ ਹੈ ਅਤੇ ਜੋ ਐੱਸ. ਜੀ. ਪੀ. ਸੀ. ਆਪਣੇ ਆਪ ਅੱਜ ਖੁਦ ਦੱਸ ਰਹੀ ਹੈ, ਮੈਂ ਆਜ਼ਾਦ ਨਹੀਂ ਹਾਂ, ਕਿਉਂਕਿ ਉਹ ਵੀ ਇਕ ਕਾਨੂੰਨ ਦੇ ਹੇਠਾਂ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਆਉਂਦੀ ਹੈ ਤਾਂ ਐੱਸ. ਜੀ. ਪੀ. ਸੀ. ਪੁਲਸ ਦਾ ਸਹਾਰਾ ਲੈਂਦੀ ਹੈ ਤਾਂ ਹੁਣ ਕਿਉਂ ਨਹੀਂ ਪੁਲਸ ਦਾ ਸਹਾਰਾ ਲਿਆ ਜਾ ਰਿਹਾ। ਉਨ੍ਹਾਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਬਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ 'ਚ ਜਲਦੀ ਹੀ ਹਾਈਕੋਰਟ ਜਾਣਗੇ ਤਾਂਕਿ ਉਹ ਇਸ ਦੀ ਜਾਂਚ ਪੁਲਸ ਤੋਂ ਕਰਵਾਉਣ ਲਈ ਆਰਡਰ ਪਾਸ ਕਰਵਾ ਸਕਣ। 

ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਇਸ ਮਾਮਲੇ 'ਚ ਦੋਸ਼ੀ ਪਾਏ ਗਏ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ਼ ਪੁਲਸ ਕੇਸ ਦਰਜ ਕਰਵਾਉਣ ਦੀ ਥਾਂ ਸਿੱਖ ਗੁਰਦੁਆਰਾ ਐਕਟ ਮੁਤਾਬਕ ਪੰਥਕ ਮਰਿਆਦਾ ਅਤੇ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਹੁਦੇਦਾਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ 18 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ 'ਤੇ ਪੇਸ਼ ਹੋ ਕੇ ਖਿਮਾ ਯਾਚਨਾ ਕਰਨਗੇ।

ਇਹ ਵੀ ਪੜ੍ਹੋ:  ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਮੁੜ ਧਮਾਕਾ, 200 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ, 5 ਦੀ ਮੌਤ

ਜ਼ਿਕਰਯੋਗ ਹੈ ਕਿ ਲੌਂਗੋਵਾਲ ਦਾ ਦਾਅਵਾ ਹੈ ਕਿ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਕੰਮਕਾਜ 'ਚ ਕਿਸੇ ਨੂੰ ਦਖ਼ਲ ਦੇਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। 'ਸਿੱਖ ਸੰਸਥਾ ਦੀ ਆਪਣੀ ਆਜ਼ਾਦ ਹਸਤੀ ਹੈ ਅਤੇ ਉਹ ਫ਼ੈਸਲੇ ਲੈਣ ਦੇ ਸਮਰੱਥ ਹੈ।' ਉਨ੍ਹਾਂ ਕਿਹਾ ਕਿ ਹੁਣ ਇਹ ਮਾਮਲਾ ਪੁਲਸ ਕੋਲ ਦੇਣ ਦੀ ਥਾਂ 'ਤੇ ਸ਼੍ਰੋਮਣੀ ਕਮੇਟੀ ਕੁਝ ਸਖ਼ਤ ਕਾਰਵਾਈ ਕਰੇਗੀ ਤਾਂ ਜੋ ਭਵਿੱਖ 'ਚ ਕੋਈ ਅਜਿਹੀ ਹਿੰਮਤ ਨਾ ਕਰ ਸਕੇ।

ਬੀਤੇ ਦਿਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਸੀ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾ ਹੀ ਗਾਇਬ ਹੋਏ ਨੇ ਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਬੇਅਦਬੀ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਦੀਆਂ ਬੇਨਿਯਮੀਆਂ ਅਤੇ ਲਾਲਚ ਵੱਸ ਇਨ੍ਹਾਂ ਤੋਂ ਮਿਲੀ ਭੇਟਾ ਰਾਸ਼ੀ ਨੂੰ ਰਿਕਾਰਡ ਦੇ 'ਚ ਨਹੀਂ ਚੜ੍ਹਾਇਆ ਗਿਆ ਸਗੋਂ ਆਪਣੇ ਨਿੱਜੀ ਹਿੱਤਾਂ ਲਈ ਵਰਤਦੇ ਰਹੇ, ਜਿਸ ਦਾ ਜ਼ਿਕਰ ਜਾਂਚ ਕਮੇਟੀ ਦੀ ਰਿਪੋਰਟ 'ਚ ਵੀ ਸਾਹਮਣੇ ਆਇਆ ਹੈ।


shivani attri

Content Editor

Related News