SGPC ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਭਾਰਤ ਸਰਕਾਰ ਨੂੰ ਕੀਤੀ ਅਪੀਲ

10/22/2020 4:31:57 PM

ਅੰਮ੍ਰਿਤਸਰ (ਸੁਮਿਤ ਖੰਨਾ): ਕਰੋਨਾ ਲਾਗ ਦੇ ਚੱਲਦਿਆਂ ਬੰਦ ਕੀਤੇ ਗਏ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ। ਇਸ ਸਬੰਧੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲੋਕ ਸਭਾ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨਾਲ ਰਾਬਤਾ ਕਾਇਮ ਕਰਕੇ ਲਾਂਘਾ ਖੋਲ੍ਹਣ ਦਾ ਉਪਰਾਲਾ ਕਰਨ ਤਾਂ ਜੋ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਅਸਥਾਨ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਉਨ੍ਹਾਂ ਨੂੰ ਚਿੱਠੀ ਲਿੱਖ ਕੇ ਲਾਂਘਾ ਖੋਲ੍ਹਣ ਦੀ ਬੇਨਤੀ ਕਰੇਗੀ। 

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਖ਼ਿਲਾਫ਼ ਦਸਤਾਰਾਂ ਦੀ ਬੇਅਦਬੀ ਦੇ ਮਾਮਲੇ 'ਚ ਨਿਹੰਗ ਸਿੰਘ ਨੇ ਪੁਲਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ

ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਚੌਥੇ ਪਾਤਸ਼ਾਹ ਦੇ ਗੁਰਪੁਰਬ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਾਰਿਆਂ ਅਧਿਕਾਰੀਆਂ ਵਲੋਂ ਮੀਟਿੰਗਾਂ ਕਰਕੇ ਗੁਰਪੁਰਬ ਸਬੰਧੀ ਡਿਊਟੀਆਂ ਲਗਾਈਆਂ ਜਾ ਚੁੱਕੀ ਹਨ। ਉਨ੍ਹਾਂ ਕਿਹਾ ਇਹ ਗੁਰਪੁਰਬ ਬਹੁਤ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ। 

ਇਹ ਵੀ ਪੜ੍ਹੋ : ਖ਼ੁਦਕੁਸ਼ੀ ਮਾਮਲੇ 'ਚ ਸਬ-ਇੰਸਪੈਕਟਰ ਬੀਬੀ ਸੰਦੀਪ ਕੌਰ ਗ੍ਰਿਫ਼ਤਾਰ

Baljeet Kaur

This news is Content Editor Baljeet Kaur