ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਗਾਈ ਫੀਸ ਜਾਇਜ਼ ਨਹੀਂ : ਭਾਈ ਲੌਂਗੋਵਾਲ

09/13/2019 2:32:50 PM

ਅੰਮ੍ਰਿਤਸਰ (ਸੁਮਿਤ ਖੰਨਾ) : ਪਾਕਿਸਤਾਨ ਵਲੋਂ ਕਰਤਾਰਪੁਰ ਕੋਰੀਡੋਰ ਦੇ ਲਈ ਸ਼ਰਧਾਲੂਆਂ ਤੋਂ 20 ਅਮਰੀਕੀ ਡਾਲਰ ਫੀਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦਾ ਐੱਸ.ਜੀ.ਪੀ.ਸੀ. ਵਲੋਂ ਖੰਡਨ ਕੀਤਾ ਗਿਆ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਲੰਮੇ ਅਰਸੇ ਤੋਂ ਸਿੱਖਾਂ ਦੀਆਂ ਅਰਦਾਸਾਂ ਮਗਰੋਂ ਇਹ ਲਾਂਘਾ ਖੁੱਲ੍ਹਣ ਜਾ ਰਿਹਾ ਹੈ ਅਤੇ ਇਸ 'ਤੇ ਕਿਸੇ ਕਿਸਮ ਦੀ ਬੰਦਿਸ਼ ਨਹੀਂ ਹੋਣੀ ਚਾਹੀਦੀ। ਸ਼ਰਧਾਲੂਆਂ ਨੂੰ ਬਿਨ੍ਹਾ ਕਿਸੇ ਫੀਸ 'ਤੇ ਆਪਣੇ ਪਾਵਨ ਅਸਥਾਨ ਦੇ ਦਰਸ਼ਨਾਂ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗੁਰੂ ਘਰ ਅੰਦਰ ਸੰਗਤਾਂ ਫੀਸ ਦੇ ਕੇ ਨਹੀਂ ਜਾਂਦੀਆਂ। ਉਨ੍ਹਾਂ ਨੇ ਪਾਕਿ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਫੈਸਲਾ ਵਾਪਸ ਲਿਆ ਜਾਵੇ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਹ ਫੀਸ ਹਟਾਉਣ ਲਈ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ।

ਦੱਸ ਦੇਈਏ ਕਿ ਸ੍ਰੀ ਦਰਬਾਰ ਸਾਹਿਬ 'ਚ ਮੰਜੀ ਸਾਹਿਬ ਮੰਜੀ ਹਾਲ 'ਚ ਭੱਟ ਮਿਲਾਪ ਸਮਾਗਮ ਦਾ ਅਯੋਜਨ ਕੀਤਾ ਗਿਆ। ਇਸ ਸਮਾਗਮ 'ਚ ਦੇਸ਼-ਵਿਦੇਸ਼ ਤੋਂ ਭੱਟ ਭਾਈਚਾਰੇ ਦੇ ਲੋਕ ਵੱਡੀ ਗਿਣਤੀ 'ਚ ਪਹੁੰਚੇ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।


Baljeet Kaur

Content Editor

Related News