ਅਹਿਮ ਖ਼ਬਰ : ਅੱਜ ਹੋਵੇਗੀ SGPC ਦੇ ਪ੍ਰਧਾਨ ਦੀ ਚੋਣ, ਚਰਚਾ ’ਚ ਹਨ ਇਹ ਨਾਂ
Monday, Nov 29, 2021 - 10:58 AM (IST)
ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਦੀ ਸਾਲਾਨਾ ਚੋਣ 29 ਨਵੰਬਰ ਯਾਨੀ ਅੱਜ ਹੋਵੇਗੀ। ਇਸ ਸਬੰਧ ’ਚ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1:00 ਵਜੇ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਮੁੜ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਥਾਪਣ ਦੇ ਅਧਿਕਾਰ ਦੇ ਦਿੱਤੇ ਹਨ।
ਪੜ੍ਹੋ ਇਹ ਵੀ ਖ਼ਬਰ - ਖੰਨਾ ਤੋਂ ਵੱਡੀ ਖ਼ਬਰ: ਗੁਰਸਿਮਰਨ ਮੰਡ ਨੂੰ ਮਲੇਸ਼ੀਆ ਦੇ ਗੈਂਗਸਟਰ ਸਮਰਥਕ ਨੇ ਦਿੱਤੀ ਜਾਨੋਂ ਮਾਰਨ ਦੀ ਮਿਲੀ ਧਮਕੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣ 29 ਨਵੰਬਰ ਨੂੰ ਯਾਨੀ ਅੱਜ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਹੈ। ਹਰ ਪੰਜ ਸਾਲਾਂ ਮਗਰੋਂ ਹੁੰਦੀਆਂ ਇਹ ਚੋਣਾਂ ਇਕ ਅਦਾਲਤੀ ਕੇਸ ਕਾਰਨ 2011 ਮਗਰੋਂ ਨਹੀਂ ਹੋ ਸਕੀਆਂ ਸੀ। ਹੁਣ 2011 ਵਾਲੇ ਮੈਂਬਰ ਹੀ ਨਵਾਂ ਪ੍ਰਧਾਨ ਚੁਣਨਗੇ। ਪ੍ਰਧਾਨਗੀ ਪਦ ਲਈ ਭਾਵੇਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਨਾਮ ਦੀ ਚਰਚਾ ਹੈ। ਇਸ ਦੇ ਨਾਲ-ਨਾਲ ਬਲਵੀਰ ਸਿੰਘ ਘੁੰਨਸ, ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵੀ ਪ੍ਰਧਾਨ ਬਣਾਇਆ ਜਾ ਸਕਦਾ ਹੈ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ਬੱਸ ਅੱਡੇ ’ਤੇ ਵੱਡੀ ਵਾਰਦਾਤ : ਜਨਮ ਦਿਨ ਦੀ ਪਾਰਟੀ ਦੌਰਾਨ ਸ਼ਰਾਬੀ ਨੇ ਚਲਾਈਆਂ ਗੋਲੀਆਂ, ਇਕ ਦੀ ਮੌਤ
ਇਸ ਤੋਂ ਇਲਾਵਾ ਸ਼ਾਮਚੁਰਾਸੀ ਤੋਂ 25 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਚੱਲੇ ਆ ਰਹੇ ਅਤੇ ਸਾਲ ਭਰ ਤੋਂ ਕਮੇਟੀ ਦੇ ਆਨਰੇਰੀ ਚੀਫ ਸੈਕਟਰੀ ਵਜੋਂ ਕਾਰਜਸ਼ੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਵੀ ਪ੍ਰਧਾਨਗੀ ਪਦ ਲਈ ਚਰਚਾ ਹੋ ਰਹੀ ਹੈ। ਧਾਮੀ ਬਾਦਲ ਪਰਿਵਾਰ ਦੇ ਵਧੇਰੇ ਨਜ਼ਦੀਕੀ ਅਤੇ ਤਜਰਬੇਕਾਰ ਹਨ। ਚਰਚਾ ਇਹ ਵੀ ਹੈ ਕਿ ਬੀਬੀ ਜਗੀਰ ਕੌਰ ਨੂੰ ਵੀ ਮੁੜ ਪ੍ਰਧਾਨ ਬਣਾਇਆ ਜਾ ਸਕਦਾ ਹੈ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼