ਦਾਲ ਘਪਲੇ ਦੇ ਮਾਮਲੇ ਦੀਆਂ ਖ਼ਬਰਾਂ 'ਤੇ ਭੜਕੀ SGPC,ਪੁਲਸ ਕੋਲੋਂ ਕਾਰਵਾਈ ਦੀ ਕੀਤੀ ਮੰਗ
Tuesday, Jun 30, 2020 - 12:04 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਦਾਲ ਘੁਟਾਲੇ ਦੀਆਂ ਖ਼ਬਰਾਂ 'ਤੇ ਭੜਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਤੇ ਮੈਨੇਜਰ ਵਲੋਂ ਪੁਲਸ ਨੂੰ ਲਿਖਤੀ ਸ਼ਿਕਾਇਤ ਪੱਤਰ ਦਿੱਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਨੇਜਰ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਕਤ ਪੱਤਰਕਾਰ ਲਗਾਤਾਰ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਿਹਾ ਹੈ। ਉਹ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਬਲੈਕਮੇਲ ਕਰਦਾ ਆ ਰਿਹਾ ਹੈ। ਉਸ ਵਲੋਂ ਲਗਾਤਾਰ ਝੂਠੀਆਂ ਖ਼ਬਰਾਂ ਕਮੇਟੀ ਖਿਲ਼ਾਫ਼ ਲਗਾਈਆਂ ਜਾਂ ਰਹੀਆਂ ਹਨ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਦੇ ਲੰਗਰ ਹਾਲ 'ਚ ਦਾਲ ਦਾ 8 ਲੱਖ ਦਾ ਗਬਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਕੋਈ ਗਬਨ ਨਹੀਂ ਹੋਇਆ, ਜਿਸ ਤੋਂ ਅੱਕ ਕੇ ਅੱਜ ਕਮੇਟੀ ਵਲੋਂ ਸ਼ਿਕਾਇਤ ਪੱਤਰ ਪੁਲਸ ਨੂੰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋਂ : ਦਰਿੰਦਗੀ ਦੀਆਂ ਹੱਦਾਂ ਪਾਰ: ਨਸ਼ੇ 'ਚ ਟੱਲੀ ਪਤੀ ਨੇ ਪਤਨੀ ਦੀ ਛਾਤੀ ਤੇ ਗਰਦਨ ਨੂੰ ਕੈਂਚੀ ਨਾਲ ਵੱਢਿਆ
ਇਸ ਦੇ ਨਾਲ ਹੀ ਉਨ੍ਹਾਂ ਕਿ ਉਹ ਸਿਰਫ਼ ਸ਼੍ਰੋਮਣੀ ਕਮੇਟੀ ਦੇ ਅਕਸ ਨੂੰਖ਼ਰਾਬ ਕਰ ਰਿਹਾ ਹੈ। ਸਾਡੀ ਕਮੇਟੀ ਵਲੋਂ ਸਾਰੇ ਸਾਮਾਨ ਦਾ ਰਿਕਾਰਡ ਰੱਖਿਆ ਜਾਂਦਾ ਹੈ ਜੇਕਰ ਕੋਈ ਦਾਨ ਵੀ ਦੇ ਕੇ ਜਾਂਦਾ ਹੈ ਤਾਂ ਉਸ ਦੀ ਰਿਕਾਰਡ ਰੱਖਿਆ ਜਾਂਦਾ ਹੈ। ਇਹ ਸਾਰਾ ਰਿਕਾਰਡ ਵੀ ਸਾਡੇ ਵਲੋਂ ਪੁਲਸ ਸਾਹਮਣੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੱਤਰਕਾਰ ਕੋਲ ਗਬਨ ਦਾ ਸਬੂਤ ਹੈ ਤਾਂ ਉਹ ਪੇਸ਼ ਕਰੇ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਸਾਨੂੰ ਵਿਸ਼ਵਾਸ ਦਵਾਇਆ ਗਿਆ ਹੈ ਕਿ ਸਾਰੇ ਮਾਮਲੇ ਦੀ ਜਾਂਚ ਕਰਕੇ ਉਕਤ ਪੱਤਰਕਾਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋਂ : ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਿਗਲ ਰਿਹੈ ਨਸ਼ਾ, ਓਵਡੋਜ਼ ਨਾਲ ਇਕ 3 ਬੱਚਿਆ ਦੇ ਪਿਓ ਦੀ ਮੌਤ